01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਆਰੀਆਭੱਟ ਕਾਲਜ ਵਿਖੇ ‘ਸੋਸ਼ਲ ਮੀਡੀਆ ਅਤੇ ਲੋਕਤੰਤਰ’ ਵਿਸ਼ੇ ਸੰਬੰਧੀ ਡਿਬੇਟ ਮੁਕਾਬਲੇ ਕਰਵਾਏ

ਬਰਨਾਲਾ, 31 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਦੇ ਆਰਟਸ ਅਤੇ ਹਿਊਮੈਨਿਟੀਜ਼ ਵਿਭਾਗ ਵਲੋਂ ‘ਸੋਸ਼ਲ ਮੀਡੀਆ ਅਤੇ ਲੋਕਤੰਤਰ’ ਵਿਸ਼ੇ ਸਬੰਧੀ ਡਿਬੇਟ ਮੁਕਾਬਲੇ ਪ੍ਰੋ: ਨਿਧੀ ਸਿੰਗਲਾ ਦੀ ਅਗਵਾਈ ਵਿਚ ਕਰਵਾਏ ਗਏ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਦੇ ਮਹੱਤਵਪੂਰਨ ਸਮਾਜਿਕ ਅਤੇ ਰਾਜਨੀਤਿਕ ਮੁੱਦਿਆਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਵਿਚ ਸੁਤੰਤਰ ਤੇ ਤਰਕਸ਼ੀਲ ਵਿਚਾਰਧਾਰਾ ਨੂੰ ਉਤਸ਼ਾਹਿਤ ਕਰਨਾ ਸੀ।

ਅਜੀਤ ਡੈਸਕ 01-09-2026
ਬਰਨਾਲਾ, 31 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਦੇ ਆਰਟਸ ਅਤੇ ਹਿਊਮੈਨਿਟੀਜ਼ ਵਿਭਾਗ ਵਲੋਂ ‘ਸੋਸ਼ਲ ਮੀਡੀਆ ਅਤੇ ਲੋਕਤੰਤਰ’ ਵਿਸ਼ੇ ਸਬੰਧੀ ਡਿਬੇਟ ਮੁਕਾਬਲੇ ਪ੍ਰੋ: ਨਿਧੀ ਸਿੰਗਲਾ ਦੀ ਅਗਵਾਈ ਵਿਚ ਕਰਵਾਏ ਗਏ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਦੇ ਮਹੱਤਵਪੂਰਨ ਸਮਾਜਿਕ ਅਤੇ ਰਾਜਨੀਤਿਕ ਮੁੱਦਿਆਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਵਿਚ ਸੁਤੰਤਰ ਤੇ ਤਰਕਸ਼ੀਲ ਵਿਚਾਰਧਾਰਾ ਨੂੰ ਉਤਸ਼ਾਹਿਤ ਕਰਨਾ ਸੀ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ਵਲੋਂ ਲੋਕਾਂ ਦੀ ਆਵਾਜ਼ ਨੂੰ ਮੰਚ ਦੇਣ, ਜਨਮਤ ਤਿਆਰ ਕਰਨ, ਰਾਜਨੀਤਿਕ ਜਾਗਰੂਕਤਾ ਵਧਾਉਣ, ਫ਼ੇਕ ਨਿਊਜ਼, ਗ਼ਲਤ ਜਾਣਕਾਰੀ ਅਤੇ ਵਿਚਾਰਧਾਰਕ ਧਰੁਵੀਕਰਨ ਵਰਗੇ ਵੱਖ-ਵੱਖ ਪੱਖਾਂ ’ਤੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਹਲਕਾ ਭਦੌੜ ਦੇ ਵਿਧਾਇਕ ਸ: ਲਾਭ ਸਿੰਘ ਉਗੋਕੇ, ਸੰਸਥਾ ਦੇ ਚੇਅਰਮੈਨ ਸ੍ਰੀ ਆਰ. ਕੇ. ਗੁਪਤਾ, ਸੰਸਥਾ ਦੇ ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕ ਇੰਚਾਰਜ ਡਾ: ਭਵੇਤ ਗਰਗ, ਆਰਟਸ ਐਂਡ ਹਿਊਮੈਨਿਟੀਜ਼ ਵਿਭਾਗ ਦੀ ਮੁਖੀ ਪ੍ਰੋ: ਭਾਵੁਕਤਾ ਸ਼ਰਮਾ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਸੋਸ਼ਲ ਮੀਡੀਆ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਵਿਚਾਰਾਂ ਦੇ ਆਦਾਨ-ਪ੍ਰਦਾਨ ਦਾ ਇੱਕ ਮਹੱਤਵਪੂਰਨ ਸਾਧਨ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਜ਼ਿੰਮੇਵਾਰੀ ਅਤੇ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ। ਲੋਕਤੰਤਰ ਦੀ ਮਜ਼ਬੂਤੀ ਲਈ ਜਾਗਰੂਕ ਨਾਗਰਿਕਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਨੇ ਆਮ ਲੋਕਾਂ ਨੂੰ ਆਪਣੀ ਆਵਾਜ਼ ਉਠਾਉਣ ਲਈ ਇੱਕ ਵਿਸ਼ਾਲ ਮੰਚ ਪ੍ਰਦਾਨ ਕੀਤਾ ਹੈ, ਪਰ ਇਸ ਦੇ ਨਾਲ ਗ਼ਲਤ ਜਾਣਕਾਰੀ ਅਤੇ ਅਫ਼ਵਾਹਾਂ ਦੇ ਫੈਲਾਅ ਵਰਗੀਆਂ ਚੁਨੌਤੀਆਂ ਵੀ ਮੌਜੂਦ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਜਾਣਕਾਰੀ ਦੀ ਪੁਸ਼ਟੀ ਕਰ ਕੇ ਹੀ ਉਸ ਨੂੰ ਅੱਗੇ ਸਾਂਝਾ ਕਰਨ ਲਈ ਪ੍ਰੇਰਿਤ ਕੀਤਾ। ਮੁਕਾਬਲਿਆਂ ਦੀ ਪਰਖ ਪ੍ਰੋ: ਅਮਨਦੀਪ ਕੌਰ, ਪ੍ਰੋ: ਵੀਰਪਾਲ ਕੌਰ ਅਤੇ ਪ੍ਰੋ: ਸੁਖਪ੍ਰੀਤ ਸਿੰਘ ਨੇ ਕੀਤੀ। ਜੇਤੂ ਵਿਦਿਆਰਥੀਆਂ ਨੂੰ ਵਿਧਾਇਕ ਲਾਭ ਸਿੰਘ ਉਗੋਕੇ ਤੇ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਚੇਅਰਮੈਨ ਸ਼੍ਰੀ ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰੀ ਰਾਜੀਵ ਮੰਗਲਾ, ਵਿੱਕੀ ਸਿੰਗਲ, ਇੰਦਰਪਾਲ ਗੋਇਲ, ਮੋਹਿਤ ਮੰਗਲਾ, ਅਸ਼ਵਨੀ ਕੁਮਾਰ, ਹਰਭਜਨ ਸਿੰਘ ਨੇ ਸਨਮਾਨਿਤ ਕੀਤਾ। ਇਸ ਸਮੇਂ ਪ੍ਰੋ: ਰਜਨੀਸ਼ ਨਰੂਲਾ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਿਰਸਾ ਸਤਿਸੰਗ ਘਰ ਤੇ ਓਵਰਬ੍ਰਿਜ ਦੇ ਨੇੜੇ ਸਰਵਿਸ ਲਾਇਨ ’ਤੇ ਖੜ੍ਹਾ ਗੰਦਾ ਪਾਣੀ ਲੰਘਣ ਵਾਲੇ ਮੁਸਾਫਰਾਂ ਲਈ ਬਣਿਆ ਨਾਸੂਰ ਅਗਲੀ ਖ਼ਬਰ ਪਿੰਡ ਚੀਮਾ ਤੋਂ ਭਾਕਿਯੂ ਡਕੌਂਦਾ ਦੇ ਆਗੂ ਤੇ ਵਰਕਰ ਚੰਡੀਗੜ੍ਹ ਧਰਨੇ ਵਿਚ ਸ਼ਮੂਲੀਅਤ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।