ਪੁਲਿਸ ਵਲੋਂ 90 ਪੇਟੀਆਂ ਨਾਜਾਇਜ਼ ਸ਼ਰਾਬ, ਕਾਰ, 2 ਮੋਟਰਸਾਈਕਲ ਅਤੇ ਇਕ ਸਕੂਟਰੀ ਬਰਾਮਦ
ਬਰਨਾਲਾ, 31 ਅਗਸਤ (ਰਾਜ ਪਨੇਸਰ)-ਸਥਾਨਕ ਧਨੌਲਾ ਰੋਡ ’ਤੇ ਸਥਿਤ ਪ੍ਰੇਮ ਨਗਰ ਦੇ ਇਕ ਘਰ ’ਚ ਪੁਲਿਸ ਵਲੋਂ ਛਾਪੇਮਾਰੀ ਕਰ ਕੇ 90 ਪੇਟੀਆਂ ਨਾਜਾਇਜ਼ ਸ਼ਰਾਬ, ਇਕ ਕਾਰ, 2 ਮੋਟਰਸਾਈਕਲ ਅਤੇ ਇਕ ਸਕੂਟਰੀ ਬਰਾਮਦ ਕਰਦਿਆਂ ਥਾਣਾ ਸਿਟੀ-2 ਬਰਨਾਲਾ ਵਿਖੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀ.
ਬਰਨਾਲਾ, 31 ਅਗਸਤ (ਰਾਜ ਪਨੇਸਰ)-ਸਥਾਨਕ ਧਨੌਲਾ ਰੋਡ ’ਤੇ ਸਥਿਤ ਪ੍ਰੇਮ ਨਗਰ ਦੇ ਇਕ ਘਰ ’ਚ ਪੁਲਿਸ ਵਲੋਂ ਛਾਪੇਮਾਰੀ ਕਰ ਕੇ 90 ਪੇਟੀਆਂ ਨਾਜਾਇਜ਼ ਸ਼ਰਾਬ, ਇਕ ਕਾਰ, 2 ਮੋਟਰਸਾਈਕਲ ਅਤੇ ਇਕ ਸਕੂਟਰੀ ਬਰਾਮਦ ਕਰਦਿਆਂ ਥਾਣਾ ਸਿਟੀ-2 ਬਰਨਾਲਾ ਵਿਖੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. (ਡੀ.) ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਬਰਨਾਲਾ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲੇ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਥਾਣਾ ਸਿਟੀ-2 ਦੇ ਐੱਸ.ਐਚ.ਓ. ਚਰਨਜੀਤ ਸਿੰਘ ਨੂੰ ਮੁਖ਼ਬਰੀ ਦੇ ਆਧਾਰ ’ਤੇ ਸੂਚਨਾ ਮਿਲੀ ਕਿ ਧਨੌਲਾ ਰੋਡ ਨੇੜੇ ਪ੍ਰੇਮ ਨਗਰ ਦੇ ਇਕ ਘਰ ’ਚ ਪਤੀ-ਪਤਨੀ ਵਲੋਂ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਲੰਬੇ ਸਮੇਂ ਤੋਂ ਕਰਦੇ ਆ ਰਹੇ ਹਨ। ਜਿਨ੍ਹਾਂ ਦੇ ਘਰੇ ਅੱਜ ਵੀ ਬਹੁਤ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਜਮ੍ਹਾ ਕਰ ਕੇ ਰੱਖੀ ਹੈ। ਪੁਲਿਸ ਵਲੋਂ ਟੀਮ ਸਮੇਤ ਛਾਪੇਮਾਰੀ ਕਰਦਿਆਂ 90 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ, ਇਕ ਕਾਰ, 2 ਮੋਟਰਸਾਈਕਲ, ਇਕ ਸਕੂਟਰੀ ਬਰਾਮਦ ਹੋਏ। ਜਦਕਿ ਪਤੀ-ਪਤਨੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ। ਪੁਲਿਸ ਕਾਰਵਾਈ ਅਨੁਸਾਰ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪਤਾ ਲੱਗਿਆ ਕਿ ਇਹ ਜੋੜਾ ਸਕੂਟਰੀ ਤੇ ਮੋਟਰਸਾਈਕਲ ’ਤੇ ਨਾਜਾਇਜ਼ ਸ਼ਰਾਬ ਦਾ ਸ਼ਹਿਰ ਬਰਨਾਲਾ ਤੇ ਵੱਖ-ਵੱਖ ਏਰੀਏ ਵਿਚ ਸਪਲਾਈ ਕਰਦੇ ਸਨ। ਤਸਕਰ ਵਿਅਕਤੀ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਹਨ। ਇਸ ਮੌਕੇ ਏ.ਐੱਸ.ਆਈ. ਬਲੀਰਾਮ ਪਾਂਡੇ, ਏ.ਐੱਸ.ਆਈ. ਮਨਜੀਤ ਸਿੰਘ ਆਦਿ ਹਾਜ਼ਰ ਸਨ।