03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੰਸਦ ਮੈਂਬਰ ਮੀਤ ਹੇਅਰ ਵਲੋਂ ਚਿੰਟੂ ਪਾਰਕ ’ਚ 45 ਲੱਖ ਰੁਪਏ ਦੀ ਲਾਗਤ ਵਾਲੇ ਟਿਊਬਵੈੱਲ ਦਾ ਉਦਘਾਟਨ

ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਚਿੰਟੂ ਪਾਰਕ ਵਿਚ 45 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਗੱਲ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਚਿੰਟੂ ਪਾਰਕ ਦੇ ਆਸ-ਪਾਸ ਦੇ ਇਲਾਕਿਆਂ ਵਿਚ ਪਾਣੀ ਦੀ ਕਾਫੀ ਕਿੱਲਤ ਆਉਂਦੀ ਸੀ ਅਤੇ ਇਸ ਇਲਾਕੇ ਦੀ ਲੰਮੇ ਸਮੇਂ ਦੀ ਮੰਗ ਸੀ, ਜਿਸ ਦੇ ਮੱਦੇਨਜ਼ਰ ਨਵਾਂ ਟਿਊਬਵੈੱਲ ਲਾਇਆ ਗਿਆ ਹੈ।

ਅਜੀਤ ਡੈਸਕ 03-09-2026
ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਚਿੰਟੂ ਪਾਰਕ ਵਿਚ 45 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਗੱਲ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਚਿੰਟੂ ਪਾਰਕ ਦੇ ਆਸ-ਪਾਸ ਦੇ ਇਲਾਕਿਆਂ ਵਿਚ ਪਾਣੀ ਦੀ ਕਾਫੀ ਕਿੱਲਤ ਆਉਂਦੀ ਸੀ ਅਤੇ ਇਸ ਇਲਾਕੇ ਦੀ ਲੰਮੇ ਸਮੇਂ ਦੀ ਮੰਗ ਸੀ, ਜਿਸ ਦੇ ਮੱਦੇਨਜ਼ਰ ਨਵਾਂ ਟਿਊਬਵੈੱਲ ਲਾਇਆ ਗਿਆ ਹੈ। ਜਿਸ ਨਾਲ ਵਾਰਡ ਨੰਬਰ 29, 30, 39, 40 ਅਤੇ 41 ਦੇ ਵਾਸੀਆਂ ਨੂੰ ਪਾਣੀ ਦੀ ਸਹੂਲਤ ਮਿਲੇਗੀ ਅਤੇ ਪੀਣ ਵਾਲੇ ਪਾਣੀ ਦੀ ਕਿੱਲਤ ਦੀ ਵੱਡੀ ਸਮੱਸਿਆ ਹੱਲ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 4 ਹੋਰ ਟਿਊਬਵੈੱਲ ਵੱਖ-ਵੱਖ ਇਲਾਕਿਆਂ ਵਿਚ ਲਗਾਏ ਜਾ ਚੁੱਕੇ ਹਨ ਅਤੇ ਕਰੀਬ 5 ਨਵੇਂ ਟਿਊਬਵੈਲਾਂ ਦਾ ਐਸਟੀਮੇਟ ਤਿਆਰ ਕੀਤਾ ਜਾ ਰਿਹਾ ਹੈ। ਮੀਤ ਹੇਅਰ ਨੇ ਕਿਹਾ ਕਿ ਸ਼ਹਿਰ ਵਿਚ ਜਿਥੇ ਨਵੇਂ ਟਿਊਬਵੈੱਲ ਲਾਏ ਜਾ ਰਹੇ ਹਨ ਉਥੇ ਵਾਰੋ ਵਾਰੀ ਪਾਇਪਲਾਈਨ ਵੀ ਬਦਲੀ ਜਾ ਰਹੀ ਹੈ। 80 ਕਿਲੋਮੀਟਰ ਦੇ ਕਰੀਬ ਸੀਵਰੇਜ ਪਾਇਪ ਲਾਈਨ ਬਦਲੀ ਜਾ ਰਹੀ ਹੈ ਅਤੇ ਕਈ ਜਗ੍ਹਾ ਉੱਤੇ ਪਹਿਲੀ ਵਾਰ ਸੀਵਰੇਜ ਸਿਸਟਮ ਪਾਇਆ ਜਾ ਰਿਹਾ ਹੈ ਜਿਸ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੇ ਮਸਲਿਆਂ ਦੇ ਹੱਲ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਦਫਤਰ ਨਗਰ ਨਿਗਮ ਵਿਚ ਸਹਾਇਤਾ ਕੇਂਦਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਵਾਸੀਆਂ ਦੇ ਘਰਾਂ ਅੱਗੇ ਸਕੈਨਰ ਲਗਾਏ ਜਾਣਗੇ ਅਤੇ ਸਾਰੀਆਂ ਸੇਵਾਵਾਂ ਆਨਲਾਈਨ ਕੀਤੀਆਂ ਜਾਣਗੀਆਂ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਅਤੇ ਵੱਖ ਵੱਖ ਵਾਰਡਾਂ ਦੇ ਕੌਂਸਲਰ ਮੌਜੂਦ ਸਨ ।
ਪਿਛਲੀ ਖ਼ਬਰ ਰਾਖਵੇਂਕਰਨ ਦੇ ਵਿਰੋਧ ਅਤੇ ਅਹਿਮ ਮੰਗਾਂ ਨੂੰ ਲੈ ਕੇ ਐਸ.ਸੀ. ਵਿੰਗ ਨੇ ਰਾਜਪਾਲ ਦੇ ਨਾਂਅ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਰਨਾਲਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।