ਵਿਧਾਇਕ ਅਮਰਗੜ੍ਹ ਨੇ ਮੰਡੀ ’ਚ 40 ਲੱਖ ਦੀ ਲਾਗਤ ਵਾਲੇ ਸਟੀਲ ਸ਼ੈੱਡ ਦਾ ਰੱਖਿਆ ਨੀਂਹ ਪੱਥਰ
ਅਮਰਗੜ੍ਹ, 2 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਕਿਸਾਨਾਂ ਨੂੰ ਮੰਡੀਆਂ ‘ਚ ਵਧੀਆ ਮਾਹੌਲ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਅਮਰਗੜ੍ਹ ਦਾਣਾ ਮੰਡੀ ਵਿਖੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ਲਗਭਗ 5 ਹਜ਼ਾਰ ਵਰਗ ਫੁੱਟ ਰਕਬੇ ‘ਚ ਉਸਾਰੇ ਜਾਣ ਵਾਲੇ ਸਟੀਲ ਕਵਰ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ।
ਅਮਰਗੜ੍ਹ, 2 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਕਿਸਾਨਾਂ ਨੂੰ ਮੰਡੀਆਂ ‘ਚ ਵਧੀਆ ਮਾਹੌਲ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਅਮਰਗੜ੍ਹ ਦਾਣਾ ਮੰਡੀ ਵਿਖੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ਲਗਭਗ 5 ਹਜ਼ਾਰ ਵਰਗ ਫੁੱਟ ਰਕਬੇ ‘ਚ ਉਸਾਰੇ ਜਾਣ ਵਾਲੇ ਸਟੀਲ ਕਵਰ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅੰਨਦਾਤੇ ਦੀਆਂ ਬੁਨਿਆਦੀ ਸਹੂਲਤਾਂ ਅਤੇ ਖ਼ੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਧੁੱਪ-ਮੀਂਹ ਦੀ ਖੱਜਲ-ਖ਼ੁਆਰੀ ਤੋਂ ਬਚਾਉਣ ਲਈ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ । ਅਮਰਗੜ੍ਹ ਮੰਡੀ ’ਚ ਬਣਨ ਵਾਲਾ ਇਹ ਸਟੀਲ ਸ਼ੈੱਡ ਇਲਾਕੇ ਦੇ ਕਿਸਾਨਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ । ਵਿਧਾਇਕ ਨੇ ਆਖਿਆ ਕਿ ਇਸ ਸੈਡ ਵਿਚ 40 ਲੱਖ ਰੁਪਏ ਲਾਗਤ ਆਉਣ ਦਾ ਅਨੁਮਾਨ ਹੈ। ਇਸ ਮੌਕੇ ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦਾ ਉਚੇਚਾ ਧੰਨਵਾਦ ਕੀਤਾ । ਇਸ ਮੌਕੇ ਸਮਾਜ ਸੇਵੀ ਦੀਪਕ ਕੌੜਾ, ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ, ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਕੌਂਸਲਰ ਗੁਰਵੀਰ ਸਿੰਘ ਸੋਹੀ, ਕੌਂਸਲਰ ਸਵਰਨ ਸਿੰਘ, ਪ੍ਰਿੰਸ ਜੋਸ਼ੀ, ਵਿਧਾਇਕ ਦੇ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਗਾਹੇੜੀ, ਸਰਪੰਚ ਮਨਪ੍ਰੀਤ ਸਿੰਘ ਮਨੀ ਨੰਗਲ, ਸਰਪੰਚ ਸੁਖਵਿੰਦਰ ਸਿੰਘ ਸਾਹੀ ਝੱਲ , ਜਸਵਿੰਦਰ ਸਿੰਘ ਜੱਸੀ, ਆੜ੍ਹਤੀਆ ਦਰਸ਼ਨ ਸਿੰਘ ਸੋਹੀ, ਆੜ੍ਹਤੀਆ ਚੀਨੂ ਕੌਂਸਲ, ਰਜਿੰਦਰ ਸਿੰਘ ਰਾਜੂ, ਸੁਖਬੀਰ ਸਿੰਘ ਲਾਂਗੜੀਆਂ, ਹਰਿੰਦਰ ਸਿੰਘ ਟਿਵਾਣਾ, ਗੁਰਦਾਸ ਸਿੰਘ, ਰਣਧੀਰ ਸਿੰਘ ਮੋਹਾਲਾ ਅਤੇ ਗੋਗਾ ਜਾਗੋਵਾਲ ਸਮੇਤ ਹੋਰ ਹਾਜ਼ਰ ਸਨ ।