ਸੰਤ ਚਿਤਾ ਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਕੀਤੀ ਮੀਟਿੰਗ
ਤਪਾ ਮੰਡੀ, 2 ਸਤੰਬਰ (ਪ੍ਰਵੀਨ ਗਰਗ)-ਸੰਤ ਚਿਤਾ ਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਮੇਟੀ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ। ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੂਹ ਨਗਰ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 22 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਕਰਵਾ ਕੇ ਮਿਤੀ 24 ਨਵੰਬਰ ਦਿਨ ਮੰਗਲਵਾਰ ਨੂੰ ਭੋਗ ਪਾਏ ਜਾਣਗੇ।
ਤਪਾ ਮੰਡੀ, 2 ਸਤੰਬਰ (ਪ੍ਰਵੀਨ ਗਰਗ)-ਸੰਤ ਚਿਤਾ ਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਮੇਟੀ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ। ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੂਹ ਨਗਰ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 22 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਕਰਵਾ ਕੇ ਮਿਤੀ 24 ਨਵੰਬਰ ਦਿਨ ਮੰਗਲਵਾਰ ਨੂੰ ਭੋਗ ਪਾਏ ਜਾਣਗੇ। ਉਪਰੰਤ ਇਸੇ ਦਿਨ ਹੀ ਪੰਜ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ ਜਾਣਗੇ ਅਤੇ ਲੋੜੀਂਦਾ ਸਾਮਾਨ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁੰਨ ਦਾ ਇਹ ਕਾਰਜ ਇਲਾਕੇ ਅਤੇ ਦੇਸਾਂ ਪ੍ਰਦੇਸ਼ਾਂ ਵਿਚੋਂ ਦਾਨੀ ਸੱਜਣਾਂ ਅਤੇ ਸੰਤ ਚਿਤਾ ਨੰਦ ਦੇ ਸ਼ਰਧਾਲੂਆਂ ਤੇ ਸੇਵਕਾਂ ਦੇ ਸਹਿਯੋਗ ਨਾਲ ਬੜੇ ਚਾਵਾਂ ਨਾਲ ਕੀਤਾ ਜਾਵੇਗਾ । ਸਿੱਖ ਧਰਮ ਨਾਲ ਸੰਬੰਧਿਤ ਲੜਕੀਆਂ ਦੇ ਵਿਆਹ ਅਨੰਦ-ਕਾਰਜ ਅਤੇ ਬਾਕੀ ਧਰਮਾਂ ਨਾਲ ਸਬੰਧਿਤ ਲੜਕੀਆਂ ਦਾ ਵਿਆਹ ਉਨ੍ਹਾਂ ਦੇ ਧਰਮ ਦੀ ਹੀ ਰਸਮ ਅਨੁਸਾਰ ਕੀਤਾ ਜਾਵੇਗਾ । ਉਨ੍ਹਾਂ ਆਖਿਆ ਕਿ ਕੋਈ ਵੀ ਚਾਹਵਾਨ ਪਰਿਵਾਰ ਇਕ ਸਾਦੇ ਕਾਗ਼ਜ਼ ’ਤੇ ਅਰਜ਼ੀ ਪ੍ਰਧਾਨ ਸੰਤ ਚਿਤਾ ਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਆਲੀਕੇ ਦੇ ਨਾਂਅ ਲਿਖ ਕੇ ਆਪਣੇ ਅਤੇ ਸਬੰਧਿਤ ਲੜਕੀ ਦੇ ਕਾਗ਼ਜ਼ੀ ਸਬੂਤ (ਜਨਮ ਅਤੇ ਰਿਹਾਇਸ਼ ਬਾਰੇ) ਦਫ਼ਤਰ ਵਿਖੇ 5 ਸਤੰਬਰ ਤੋਂ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਪਹੁੰਚ ਕਰ ਕੇ 31 ਅਕਤੂਬਰ ਤੱਕ ਦੇ ਸਕਦਾ ਹੈ। ਇਸ ਮੌਕੇ ਸੰਤ ਚਿਤਾਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਅਜਮੇਰ ਸਿੰਘ, ਸੈਕਟਰੀ ਨੰਬਰਦਾਰ ਬਲਜਿੰਦਰ ਸਿੰਘ, ਸੰਯੁਕਤ ਸਕੱਤਰ ਸਾਬਕਾ ਸਰਪੰਚ ਦਲੀਪ ਸਿੰਘ, ਸਹਾਇਕ ਖ਼ਜ਼ਾਨਚੀ ਗੁਰਤੇਜ ਸਿੰਘ ਨੈਣੇਵਾਲ, ਸਟੋਰ ਕੀਪਰ ਜਿਊਣ ਸਿੰਘ ਮੌੜ ਮਕਸੂਥਾ, ਸਹਾਇਕ ਸਟੋਰ ਕੀਪਰ ਤਰਸੇਮ ਸਿੰਘ, ਹਾਕਮ ਸਿੰਘ, ਪ੍ਰਤਾਪ ਸਿੰਘ, ਜਸਕਰਨ ਸਿੰਘ, ਹਰਦੇਵ ਸਿੰਘ, ਸੁਰਜੀਤ ਸਿੰਘ, ਭੋਲਾ ਸਿੰਘ, ਸੁਖਚੈਨ ਸਿੰਘ, ਹਰਜਿੰਦਰ ਸਿੰਘ, ਹਰਦੀਪ ਸਿੰਘ, ਸਾਬਕਾ ਸਰਪੰਚ ਬਿਰਸਾ ਸਿੰਘ, ਪਰਮਜੀਤ ਸਿੰਘ ਖਾਲਸਾ, ਮੇਜਰ ਸਿੰਘ, ਹਰਦੀਪ ਸਿੰਘ ਸੇਖੋਂ, ਨੰ ਬਰਦਾਰ ਲਖਬੀਰ ਸਿੰਘ, ਗੱਗੀ ਨੈਣੇਵਾਲ ਆਦਿ ਸਮੂਹ ਮੈਂਬਰ ਮੌਜੂਦ ਸਨ।