ਕੰਪਿਊਟਰ ਅਧਿਆਪਕਾਂ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ 5 ਨੂੰ
ਬਰਨਾਲਾ, 2 ਸਤੰਬਰ (ਅਸ਼ੋਕ ਭਾਰਤੀ)- ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਅਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 18 ਅਗਸਤ ਨੂੰ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਜਥੇਬੰਦੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ 5 ਸਤੰਬਰ ਅਧਿਆਪਕ ਦਿਵਸ ਵਾਲੇ ਦਿਨ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ।
ਬਰਨਾਲਾ, 2 ਸਤੰਬਰ (ਅਸ਼ੋਕ ਭਾਰਤੀ)- ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਅਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 18 ਅਗਸਤ ਨੂੰ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਜਥੇਬੰਦੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ 5 ਸਤੰਬਰ ਅਧਿਆਪਕ ਦਿਵਸ ਵਾਲੇ ਦਿਨ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਆਗੂਆਂ ਕਿਹਾ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਨੋਟੀਫ਼ਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ ਦੇ ਨਾਂ ’ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫ਼ੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਾਂ ਵਿਚ ਬਣੀ ਸਹਿਮਤੀ ਅਨੁਸਾਰ ਪੰਜਵੇਂ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀ.ਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ। ਇਸ ਸਮੇਂ ਜ਼ਿਲ੍ਹਾ ਬਰਨਾਲਾ ਦੇ ਕੰਪਿਊਟਰ ਅਧਿਆਪਕ ਹਾਜ਼ਰ ਸਨ।