ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਨੇ ਸਾਬਕਾ ਕੇਂਦਰੀ ਮੰਤਰੀ ਰਾਮੂਵਾਲੀਆ ਦਾ ਜਾਣਿਆ ਹਾਲ
ਬਰਨਾਲਾ, 3 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਟੇਟ ਐਵਾਰਡ ਜੇਤੂ, ਜ਼ਿਲ੍ਹਾ ਬਰਨਾਲਾ ਦੇ ਉੱਘੇ ਸਮਾਜ ਸੇਵੀ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਵਲੋਂ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦਾ ਉਨ੍ਹਾਂ ਦੇ ਗ੍ਰਹਿ ਸੈਕਟਰ-63, ਕੋਠੀ ਨੰਬਰ 53, ਮੁਹਾਲੀ ਵਿਖੇ ਪਹੁੰਚ ਕੇ ਹਾਲ-ਚਾਲ ਜਾਣਿਆ ਗਿਆ। ਇਸ ਮੌਕੇ ਸ: ਵਿਰਕ ਦੇ ਨਾਲ ਉਨ੍ਹਾਂ ਦੇ ਸਾਥੀ ਜਸਵੀਰ ਸਿੰਘ ਲੁਹਾਰਾ, ਪਰਮਜੀਤ ਸਿੰਘ ਸਿੱਧਵਾਂ ਅਤੇ ਉਜਾਗਰ ਸਿੰਘ ਬੱਦੋਵਾਲ ਵੀ ਮੌਜੂਦ ਸਨ ।
ਬਰਨਾਲਾ, 3 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਟੇਟ ਐਵਾਰਡ ਜੇਤੂ, ਜ਼ਿਲ੍ਹਾ ਬਰਨਾਲਾ ਦੇ ਉੱਘੇ ਸਮਾਜ ਸੇਵੀ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਵਲੋਂ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦਾ ਉਨ੍ਹਾਂ ਦੇ ਗ੍ਰਹਿ ਸੈਕਟਰ-63, ਕੋਠੀ ਨੰਬਰ 53, ਮੁਹਾਲੀ ਵਿਖੇ ਪਹੁੰਚ ਕੇ ਹਾਲ-ਚਾਲ ਜਾਣਿਆ ਗਿਆ। ਇਸ ਮੌਕੇ ਸ: ਵਿਰਕ ਦੇ ਨਾਲ ਉਨ੍ਹਾਂ ਦੇ ਸਾਥੀ ਜਸਵੀਰ ਸਿੰਘ ਲੁਹਾਰਾ, ਪਰਮਜੀਤ ਸਿੰਘ ਸਿੱਧਵਾਂ ਅਤੇ ਉਜਾਗਰ ਸਿੰਘ ਬੱਦੋਵਾਲ ਵੀ ਮੌਜੂਦ ਸਨ । ਸ: ਭੋਲਾ ਸਿੰਘ ਵਿਰਕ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ: ਬਲਵੰਤ ਸਿੰਘ ਰਾਮੂਵਾਲੀਆ ਪਿਛਲੇ ਕੁਝ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ, ਜਿਸ ਕਾਰਨ ਉਨ੍ਹਾਂ ਦੇ ਚਾਹੁਣ ਵਾਲਿਆਂ ਅਤੇ ਪੁਰਾਣੇ ਸਾਥੀਆਂ ਵਿਚ ਚਿੰਤਾ ਦਾ ਮਾਹੌਲ ਸੀ। ਉਨ੍ਹਾਂ ਕਿਹਾ ਕਿ ਮੁਲਾਕਾਤ ਦੌਰਾਨ ਸ: ਰਾਮੂਵਾਲੀਆ ਨੂੰ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਅਤੇ ਚੜ੍ਹਦੀਕਲਾ ਵਿਚ ਵੇਖ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਈ । ਉਨ੍ਹਾਂ ਕਿਹਾ ਕਿ ਸ: ਰਾਮੂਵਾਲੀਆ ਦੀ ਸਿਹਤ ਵਿਚ ਸੁਧਾਰ ਸਮੂਹ ਸਾਥੀਆਂ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਖੁਸ਼ੀ ਦੀ ਗੱਲ ਹੈ । ਇਸ ਦੌਰਾਨ ਆਪਣੇ ਪੁਰਾਣੇ ਸਾਥੀਆਂ ਨੂੰ ਲੰਬੇ ਸਮੇਂ ਬਾਅਦ ਇਕੱਠਿਆਂ ਆਪਣੇ ਕੋਲ ਵੇਖ ਕੇ ਬਲਵੰਤ ਸਿੰਘ ਰਾਮੂਵਾਲੀਆ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਮੇਰੀ ਜ਼ਿੰਦਗੀ ਦਾ ਸਭ ਤੋਂ ਖੁਸ਼ੀ ਵਾਲਾ ਦਿਨ ਹੈ, ਕਿਉਂਕਿ ਮੇਰੇ ਹਰ ਦੁੱਖ-ਸੁੱਖ ਦੇ ਪੁਰਾਣੇ ਸਾਥੀ ਚਾਰੇ ਜਣੇ ਇਕੱਠੇ ਹੋ ਕੇ ਮੇਰੇ ਕੋਲ ਆਏ ਹਨ । ਭੋਲਾ ਸਿੰਘ ਵਿਰਕ ਨੇ ਕਿਹਾ ਕਿ ਬਲਵੰਤ ਸਿੰਘ ਰਾਮੂਵਾਲੀਆ ਨਾਲ ਉਨ੍ਹਾਂ ਦੇ ਲੰਬੇ ਸਮੇਂ ਤੋਂ ਪਰਿਵਾਰਕ ਅਤੇ ਸਨੇਹਪੂਰਨ ਸਬੰਧ ਰਹੇ ਹਨ। ਸ: ਰਾਮੂਵਾਲੀਆ ਨੇ ਹਮੇਸ਼ਾ ਆਪਣੇ ਸਾਥੀਆਂ ਪ੍ਰਤੀ ਪਿਆਰ ਅਤੇ ਮੋਹ ਬਣਾਈ ਰੱਖਿਆ ਅਤੇ ਲੋੜ ਦੇ ਸਮੇਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ।