ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਵਿਦਿਆਰਥੀਆਂ ਲਈ ‘ਫੈਂਟੇਸੀਆ’ ਗਤੀਵਿਧੀ ਕਰਵਾਈ
ਤਪਾ ਮੰਡੀ, 3 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ 50 ਪਾਬੰਦੀਸ਼ੁਦਾ ਗੋਲੀਆਂ ਸਣੇ ਚਾਰ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਦੇ ਸਬ ਇੰਸਪੈਕਟਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਪੁਲਿਸ ਪਾਸ ਮੁਖਬਰ ਖਾਸ ਨੇ ਅਹਿਲਦਗੀ ’ਚ ਆ ਕੇ ਇਲਤਾਹ ਦਿੱਤੀ ਕਿ ਤਰਸੇਮ ਸਿੰਘ ਉਰਫ ਰਾਮ ਪੁੱਤਰ ਜਗਸੀਰ ਸਿੰਘ ਵਾਸੀ ਨੰਦੀ ਬਸਤੀ ਢਿਲਵਾਂ ਅਤੇ ਕਰਨਦੀਪ ਸਿੰਘ ਪੁੱਤਰ ਗਗਨਦੀਪ ਸਿੰਘ ਵਾਸੀ ਦਲੇਲ ਸਿੰਘ ਵਾਲਾ ਜ਼ਿਲ੍ਹਾ ਮਾਨਸਾ ਜੋ ਬਾਹਰੋਂ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਤਪਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਤੁਰ ਫਿਰ ਕੇ ਵੇਚਣ ਦੇ ਆਦੀ ਹਨ, ਜੋ ਅੱਜ ਵੀ ਗੋਲੀਆਂ ਵੇਚਣ ਦੀ ਤਾਂਘ ਵਿਚ ਅਨਾਜ ਮੰਡੀ, ਤਾਜੋਕੇ ਰੋਡ ਤਪਾ ਵਿਖੇ ਪੈਦਲ ਫਿਰਦੇ ਵੇਖੇ ਗਏ ਹਨ ।
ਤਪਾ ਮੰਡੀ, 3 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ 50 ਪਾਬੰਦੀਸ਼ੁਦਾ ਗੋਲੀਆਂ ਸਣੇ ਚਾਰ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਦੇ ਸਬ ਇੰਸਪੈਕਟਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਪੁਲਿਸ ਪਾਸ ਮੁਖਬਰ ਖਾਸ ਨੇ ਅਹਿਲਦਗੀ ’ਚ ਆ ਕੇ ਇਲਤਾਹ ਦਿੱਤੀ ਕਿ ਤਰਸੇਮ ਸਿੰਘ ਉਰਫ ਰਾਮ ਪੁੱਤਰ ਜਗਸੀਰ ਸਿੰਘ ਵਾਸੀ ਨੰਦੀ ਬਸਤੀ ਢਿਲਵਾਂ ਅਤੇ ਕਰਨਦੀਪ ਸਿੰਘ ਪੁੱਤਰ ਗਗਨਦੀਪ ਸਿੰਘ ਵਾਸੀ ਦਲੇਲ ਸਿੰਘ ਵਾਲਾ ਜ਼ਿਲ੍ਹਾ ਮਾਨਸਾ ਜੋ ਬਾਹਰੋਂ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਤਪਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਤੁਰ ਫਿਰ ਕੇ ਵੇਚਣ ਦੇ ਆਦੀ ਹਨ, ਜੋ ਅੱਜ ਵੀ ਗੋਲੀਆਂ ਵੇਚਣ ਦੀ ਤਾਂਘ ਵਿਚ ਅਨਾਜ ਮੰਡੀ, ਤਾਜੋਕੇ ਰੋਡ ਤਪਾ ਵਿਖੇ ਪੈਦਲ ਫਿਰਦੇ ਵੇਖੇ ਗਏ ਹਨ । ਪੁਲਿਸ ਨੇ ਤੁਰੰਤ ਹਰਕਤ ‘ਚ ਆਉਂਦਿਆਂ ਰੇਡ ਕਰਕੇ ਦੋਸ਼ੀਆਂ ਨੂੰ 50 ਪਾਬੰਦੀਸ਼ੁਦਾ ਗੋਲੀਆਂ ਸਣੇ ਕਾਬੂ ਕੀਤਾ, ਜਿਨ੍ਹਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕਰਨ ’ਤੇ ਆਕਾਸ਼ਦੀਪ ਸਿੰਘ ਅਤੇ ਜਸਪ੍ਰੀਤ ਸਿੰਘ ਵਾਂਸੀਆਨ ਢਿਲਵਾਂ ਨੂੰ ਵੀ ਇਸੇ ਮਾਮਲੇ ‘ਚ ਨਾਮਜ਼ਦ ਕੀਤਾ । ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਦੱਸ ਦੇਈਏ ਕਿ ਦੋਸ਼ੀ ਤਰਸੇਮ ਸਿੰਘ ਉਰਫ ਰਾਮ ਪੁੱਤਰ ਜਗਸੀਰ ਸਿੰਘ ਵਾਸੀ ਨੰਦੀ ਬਸਤੀ ਢਿਲਵਾਂ ’ਤੇ ਪਹਿਲਾਂ ਵੀ ਅਲੱਗ-ਅਲੱਗ 5 ਮਾਮਲੇ ਦਰਜ ਹਨ । ਇਸ ਮੌਕੇ ਸਬ ਇੰਸਪੈਕਟਰ ਬਲਜਿੰਦਰ ਸਿੰਘ, ਮੁੱਖ ਮੁਨਸ਼ੀ ਜਗਦੀਪ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।