ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
ਬਰਨਾਲਾ, 3 ਸਤੰਬਰ (ਅਸ਼ੋਕ ਭਾਰਤੀ)- ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਵਿਵੇਕ ਆਸ਼ਰਮ, ਚੀਮਾ ਜੋਧਪੁਰ (ਬਰਨਾਲਾ) ਤੋਂ ਡਾ: ਸਵਾਮੀ ਰਾਮ ਤੀਰਥ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਭਗਵਦ ਗੀਤਾ ਦੇ ਸੰਦੇਸ਼ ਅਤੇ ਆਧੁਨਿਕ ਜੀਵਨ ਵਿਚ ਉਨ੍ਹਾਂ ਦੀ ਪ੍ਰਸੰਗਿਕਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਬਰਨਾਲਾ, 3 ਸਤੰਬਰ (ਅਸ਼ੋਕ ਭਾਰਤੀ)- ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਵਿਵੇਕ ਆਸ਼ਰਮ, ਚੀਮਾ ਜੋਧਪੁਰ (ਬਰਨਾਲਾ) ਤੋਂ ਡਾ: ਸਵਾਮੀ ਰਾਮ ਤੀਰਥ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਭਗਵਦ ਗੀਤਾ ਦੇ ਸੰਦੇਸ਼ ਅਤੇ ਆਧੁਨਿਕ ਜੀਵਨ ਵਿਚ ਉਨ੍ਹਾਂ ਦੀ ਪ੍ਰਸੰਗਿਕਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਜੁੜੀਆਂ ਸਿੱਖਿਆਵਾਂ ਅਤੇ ਭਗਵਦ ਗੀਤਾ ’ਚ ਦਰਸਾਏ ਕਰਮਯੋਗ, ਧਰਮ, ਸੱਚ, ਨਿਆਂ, ਕਰਤੱਵ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਵਿਸ਼ੇਸ਼ ਤੌਰ ’ਤੇ ਉਜਾਗਰ ਕੀਤਾ ਗਿਆ । ਡਾ: ਸਵਾਮੀ ਰਾਮ ਤੀਰਥ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ੍ਰੀ ਕ੍ਰਿਸ਼ਨ ਦਾ ਜੀਵਨ ਕੇਵਲ ਧਾਰਮਿਕ ਆਸਥਾ ਦਾ ਵਿਸ਼ਾ ਨਹੀਂ, ਸਗੋਂ ਮਨੁੱਖੀ ਜੀਵਨ ਲਈ ਇਕ ਸੰਪੂਰਨ ਮਾਰਗਦਰਸ਼ਨ ਹੈ । ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ. ਆਰ. ਕੇ. ਗੁਪਤਾ, ਵਾਈਸ ਚੇਅਰਮੈਨ ਰਣਜੀਵ ਮੰਗਲਾ, ਪ੍ਰਬੰਧਕ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।