05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੰਚਾਇਤਾਂ ਦੀ ਆਮਦਨ ਵਧਾਉਣ ਤੇ ਵਿਕਾਸ ਯੋਜਨਾਵਾਂ ਸੰਬੰਧੀ ਸਰਪੰਚਾਂ ਲਈ ਜ਼ਿਲ੍ਹਾ ਪੱਧਰੀ ਵਰਕਸ਼ਾਪ

ਬਰਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਗ੍ਰਾਮ ਪੰਚਾਇਤ ਵਿਕਾਸ ਯੋਜਨਾ ਅਧੀਨ ਵੱਖ-ਵੱਖ ਅਹਿਮ ਸਕੀਮਾਂ ਅਤੇ ਵਨ ਸੋਰਸ ਰੈਵੀਨਿਊ ਅਧੀਨ ਸਰਪੰਚਾਂ ਲਈ ਜ਼ਿਲ੍ਹਾ ਪੱਧਰ ’ਤੇ ਇਕ ਰੋਜ਼ਾ ਵਰਕਸ਼ਾਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕਰਵਾਈ ਗਈ। ਜਿਸ ਵਿਚ ਵਿਧਾਇਕ ਹਲਕਾ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉਗੋਕੇ ਨੇ ਸ਼ਿਰਕਤ ਕੀਤੀ।

ਅਜੀਤ ਡੈਸਕ 05-09-2026
ਬਰਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਗ੍ਰਾਮ ਪੰਚਾਇਤ ਵਿਕਾਸ ਯੋਜਨਾ ਅਧੀਨ ਵੱਖ-ਵੱਖ ਅਹਿਮ ਸਕੀਮਾਂ ਅਤੇ ਵਨ ਸੋਰਸ ਰੈਵੀਨਿਊ ਅਧੀਨ ਸਰਪੰਚਾਂ ਲਈ ਜ਼ਿਲ੍ਹਾ ਪੱਧਰ ’ਤੇ ਇਕ ਰੋਜ਼ਾ ਵਰਕਸ਼ਾਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕਰਵਾਈ ਗਈ। ਜਿਸ ਵਿਚ ਵਿਧਾਇਕ ਹਲਕਾ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉਗੋਕੇ ਨੇ ਸ਼ਿਰਕਤ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਦੀ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੀ ਹੋਈ ਮੀਟਿੰਗ ਦੀਆਂ ਹਦਾਇਤਾਂ ਅਨੁਸਾਰ ਆਰ.ਜੀ.ਐਸ.ਏ. ਸਕੀਮ ਅਧੀਨ ਹੋ ਰਹੇ ਕਾਰਜਾਂ ਅਤੇ ਟਰੇਨਿੰਗਾਂ ਨੂੰ ਅਮਲੀ ਰੂਪ ਵਿਚ ਲਿਆਂਦਾ ਜਾ ਰਿਹਾ ਹੈ। ਇਸ ਟਰੇਨਿੰਗ ਪ੍ਰੋਗਰਾਮ ਦੇ ਮੁੱਖ ਉਦੇਸ਼ ਸਰਪੰਚਾਂ ਨੂੰ ਓ.ਐਸ.ਆਰ. ਦੇ ਵੱਖ-ਵੱਖ ਸਰੋਤਾਂ ਅਤੇ ਪੰਚਾਇਤਾਂ ਵਲੋਂ ਆਪਣੇ ਪੱਧਰ ’ਤੇ ਆਮਦਨ ਵਧਾਉਣ ਦੇ ਢੰਗਾਂ ਅਤੇ ਇਸ ਦੀ ਮਹੱਤਤਾ ਬਾਰੇ ਵਿਹਾਰਕ ਗਿਆਨ ਦੇਣਾ ਹੈ। ਇਸ ਦੌਰਾਨ ਗ੍ਰਾਮ ਪੰਚਾਇਤਾਂ ਵਿਚ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨਾਲ ਸਬੰਧਿਤ ਵੱਖ-ਵੱਖ ਫਲੈਗਸ਼ਿਪ ਸਕੀਮਾਂ, ਉਨ੍ਹਾਂ ਦੇ ਉਦੇਸ਼, ਲਾਭਪਾਤਰੀਆਂ ਦੀ ਯੋਗਤਾ ਅਤੇ ਲਾਗੂ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਬੰਧਿਤ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਵਲੋਂ ਇਨ੍ਹਾਂ ਸਕੀਮਾਂ ’ਤੇ ਵਿਸ਼ੇਸ਼ ਜਾਣਕਾਰੀ ਅਤੇ ਸਰਪੰਚਾਂ ਦੀ ਸਹੂਲਤ ਲਈ ਪੜ੍ਹਨਯੋਗ ਸਮੱਗਰੀ ਵੀ ਵੰਡੀ ਗਈ ਤਾਂ ਜੋ ਉਹ ਆਪਣੇ ਪਿੰਡਾਂ ਵਿਚ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਪਹੁੰਚਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਹਰਜਿੰਦਰ ਸਿੰਘ ਬੇਦੀ ਅਤੇ ਡੀ.ਡੀ.ਪੀ.ਓ. ਸਵਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਸ਼ਿਆਮ ਪ੍ਰਚਾਰ ਮੰਡਲ ਨੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਪ੍ਰਭਾਤ ਫੇਰੀ ਕੱਢ ਕੇ ਮਨਾਇਆ ਅਗਲੀ ਖ਼ਬਰ ਤੇਜ਼ ਰਫ਼ਤਾਰ ਟਰਾਲੇ ਨੇ ਸਾਈਕਲ ਸਵਾਰ ਮਜ਼ਦੂਰ ਦਰੜਿਆ, ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।