ਸੰਤ ਬਾਬਾ ਪੰਜਾਬ ਸਿੰਘ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
ਮਹਿਲ ਕਲਾਂ, 5 ਸਤੰਬਰ (ਅਣਖੀ, ਗਹਿਲ)-ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਬਰਨਾਲਾ ਦੇ ਅਧੀਨ ਚੱਲ ਰਹੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਮਹਿਲ ਕਲਾਂ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਉਨ੍ਹਾਂ ਦੀ ਅਣਥੱਕ ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਪਾਏ ਜਾ ਰਹੇ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਤੇ ਸਮਰਪਣ ਹੀ ਬੱਚਿਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਂਦਾ ਹੈ।
ਮਹਿਲ ਕਲਾਂ, 5 ਸਤੰਬਰ (ਅਣਖੀ, ਗਹਿਲ)-ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਬਰਨਾਲਾ ਦੇ ਅਧੀਨ ਚੱਲ ਰਹੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਮਹਿਲ ਕਲਾਂ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਉਨ੍ਹਾਂ ਦੀ ਅਣਥੱਕ ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਪਾਏ ਜਾ ਰਹੇ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਤੇ ਸਮਰਪਣ ਹੀ ਬੱਚਿਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਂਦਾ ਹੈ। ਸਕੂਲ ਦੇ ਪ੍ਰਿੰਸੀਪਲ ਡਾ: ਹਿਮਾਂਸ਼ੂ ਦੱਤ ਨੇ ਵੀ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਭਵਿੱਖ ਸੰਵਾਰਨ ਦਾ ਮੁੱਖ ਧੁਰਾ ਹਨ। ਇਸ ਸਮਾਗਮ ਦੌਰਾਨ ਟਰੱਸਟੀ ਮੈਂਬਰ ਸੰਤ ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲਾ ਅਤੇ ਵਾਇਸ ਚੇਅਰਮੈਨ ਸੰਤ ਬਾਬਾ ਕੇਵਲ ਕ੍ਰਿਸ਼ਨ ਹੰਡਿਆਇਆ ਵਲੋਂ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਤੋਹਫ਼ੇ ਤਕਸੀਮ ਕੀਤੇ ਗਏ ਅਤੇ ਭਵਿੱਖ ਵਿਚ ਹੋਰ ਵੀ ਲਗਨ ਨਾਲ ਸਿੱਖਿਆ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਅਧਿਆਪਕਾਂ ਲਈ ਵਿਸ਼ੇਸ਼ ਪ੍ਰੀਤੀ ਭੋਜਨ ਕਰਵਾਇਆ ਗਿਆ, ਜਿੱਥੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਸੰਸਕਾਰ ਦੇਣ ਦਾ ਸੰਕਲਪ ਦੁਹਰਾਇਆ। ਇਸ ਮੌਕੇ ਮਨਦੀਪ ਸਿੰਘ ਗੰਡੇਵਾਲ, ਮਹਿੰਦਰ ਸਿੰਘ ਸਹੌਰ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।