ਬਰਨਾਲਾ, 5 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸਮਾਗਮ ਮੁੱਖ ਉਦੇਸ਼ ਅਧਿਆਪਕਾਂ ਪ੍ਰਤੀ ਸਤਿਕਾਰ, ਸ਼ੁਕਰਗੁਜ਼ਾਰੀ ਅਤੇ ਪਿਆਰ ਦਾ ਪ੍ਰਗਟਾਵਾ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਤਿਕਾਰ ਲਈ ਭਾਸ਼ਣ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਉਪਰੰਤ ਅਧਿਆਪਕਾਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ ਨੇ ਅਧਿਆਪਕ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਤੇ ਹੋਣਹਾਰ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।