08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵਾਈ.ਐਸ. ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ

ਬਰਨਾਲਾ, 7 ਸਤੰਬਰ (ਅਸ਼ੋਕ ਭਾਰਤੀ)-ਵਾਈ. ਐਸ ਪਬਲਿਕ ਸਕੂਲ ਹੰਡਿਆਇਆ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 08-09-2026
ਬਰਨਾਲਾ, 7 ਸਤੰਬਰ (ਅਸ਼ੋਕ ਭਾਰਤੀ)-ਵਾਈ.ਐਸ ਪਬਲਿਕ ਸਕੂਲ ਹੰਡਿਆਇਆ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਲਈ ਭਾਸ਼ਣ, ਕਵਿਤਾਵਾਂ ਪੇਸ਼ ਕੀਤੀਆਂ ਤੇ ਤੋਹਫ਼ੇ ਦਿੱਤੇ। ਇਸ ਦੌਰਾਨ ਅਧਿਆਪਕਾਂ ਦੇ ਵੀ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਮੋਹਿਤ ਜਿੰਦਲ ਨੇ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਦਾ ਰਿਸ਼ਤਾ ਸਿਰਫ਼ ਪੜ੍ਹਾਈ ਤੱਕ ਸੀਮਿਤ ਨਹੀਂ ਹੁੰਦਾ, ਸਗੋਂ ਇਹ ਮਾਰਗਦਰਸ਼ਨ, ਵਿਸ਼ਵਾਸ ਅਤੇ ਸੰਸਕਾਰਾਂ ’ਤੇ ਆਧਾਰਿਤ ਹੁੰਦਾ ਹੈ। ਸੰਸਥਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਯੁਵਨ ਬਾਂਸਲ ਨੇ ਰਾਜ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ ਰਾਸ਼ਟਰੀ ਮੁਕਾਬਲੇ ਲਈ ਹੋਈ ਚੋਣ ਅਗਲੀ ਖ਼ਬਰ ਡੇਰਾ ਬਾਬਾ ਇੰਦਰ ਦਾਸ ਵਿਖੇ ਕਲਸ਼ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।