10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਨੇ ਐਸ.ਐਮ.ਓ. ਨੂੰ ਸੌਂਪਿਆ ਮੰਗ ਪੱਤਰ

ਤਪਾ ਮੰਡੀ, 9 ਸਤੰਬਰ (ਪ੍ਰਵੀਨ ਗਰਗ)-ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਆਸ਼ਾ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 18 ਸਤੰਬਰ ਤੱਕ ਕੰਮ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਯੂਨੀਅਨ ਆਗੂਆਂ ਅਤੇ ਵਰਕਰਾਂ ਵਲੋਂ ਕਾਰਜਕਾਰੀ ਐਸ.

ਅਜੀਤ ਡੈਸਕ 10-09-2026
ਤਪਾ ਮੰਡੀ, 9 ਸਤੰਬਰ (ਪ੍ਰਵੀਨ ਗਰਗ)-ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਆਸ਼ਾ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 18 ਸਤੰਬਰ ਤੱਕ ਕੰਮ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਯੂਨੀਅਨ ਆਗੂਆਂ ਅਤੇ ਵਰਕਰਾਂ ਵਲੋਂ ਕਾਰਜਕਾਰੀ ਐਸ.ਐਮ.ਓ. ਡਾ: ਕੰਵਲਜੀਤ ਸਿੰਘ ਬਾਜਵਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸੰਦੀਪ ਕੌਰ ਪੱਤੀ ਅਤੇ ਜਨਰਲ ਸਕੱਤਰ ਕਮਲਜੀਤ ਕੌਰ ਮਹਿਤਾ ਨੇ ਕਿਹਾ ਕਿ ਆਸ਼ਾ ਵਰਕਰਾਂ ਵਲੋਂ ਸਿਹਤ ਵਿਭਾਗ ਵਿਚ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਸਰਕਾਰ ਵਲੋਂ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਮੰਗ ਕੀਤੀ ਕਿ ਆਸ਼ਾ ਵਰਕਰਾਂ ’ਤੇ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕੀਤਾ ਜਾਵੇ ਅਤੇ ਕੱਟੇ ਗਏ ਇੰਨਸੈਂਟਿਵ ਤੁਰੰਤ ਬਹਾਲ ਕੀਤੇ ਜਾਣ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸੇਵਾ ਮੁਕਤੀ ਸਮੇਂ ਪੰਜ ਲੱਖ ਰੁਪਏ ਦੀ ਰਾਸ਼ੀ ਦੇਣ ਦੀ ਮੰਗ ਕੀਤੀ ਗਈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੇਵਾ ਮੁਕਤੀ ਤੋਂ ਬਾਅਦ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਮੰਗਾਂ ’ਤੇ ਕਈ ਵਾਰ ਸਹਿਮਤੀ ਜਤਾਈ ਗਈ ਹੈ, ਪਰ ਅਜੇ ਤੱਕ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਕਾਰਨ ਵਰਕਰਾਂ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਆਸ਼ਾ ਵਰਕਰਾਂ ਨੇ ਸਰਕਾਰ ਖ਼ਿਲਾਫ਼ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਅਤੇ ਮੰਗਾਂ ਦੇ ਹੱਲ ਦੀ ਮੰਗ ਕੀਤੀ। ਇਸ ਮੌਕੇ ਕੁਲਦੀਪ ਕੌਰ, ਪ੍ਰਕਾਸ਼ ਕੌਰ, ਸ਼ਿੰਦਰ ਕੌਰ, ਮੋਨਿਕਾ, ਕੁਲਵੰਤ ਕੌਰ, ਰੀਪ ਮਹਿਤਾ, ਚਰਨਜੀਤ ਕੌਰ ਆਦਿ ਵੀ ਹਾਜਰ ਸਨ।
ਪਿਛਲੀ ਖ਼ਬਰ ‘ ਸੀ ਰਨ ਪੰਜਾਬ’ ਮੈਰਾਥਨ ਵਿਚ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸ਼ਮੂਲੀਅਤ ਅਗਲੀ ਖ਼ਬਰ ਮਜ਼ਬੂਤੀ ਨਾਲ ਨਿਭਾਈ ਭੂਮਿਕਾ ਆਗਾਮੀ ਚੋਣਾਂ ’ਚ ਪਾਰਟੀ ਦੀ ਜਿੱਤ ਦਾ ਮੁੱਢ ਬੰਨ੍ਹੇਗੀ - ਜਥੇਦਾਰ ਹਮੀਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।