11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਸ਼ਤਰੰਜ ਮੁਕਾਬਲਿਆਂ ਲਈ ਚੋਣ

ਬਰਨਾਲਾ, 10 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਅਮੋਲ ਸਿੰਘ ਵੜੈਂਚ ਅਤੇ ਪਵਨ ਪ੍ਰੀਤਇੰਦਰ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ।

ਵਿਦਿਆਰਥੀ ਅਮੋਲ ਸਿੰਘ ਵੜੈਂਚ ਅਤੇ ਪਵਨ ਪ੍ਰੀਤਇੰਦਰ ਸਿੰਘ 11-09-2026
ਬਰਨਾਲਾ, 10 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਅਮੋਲ ਸਿੰਘ ਵੜੈਂਚ ਅਤੇ ਪਵਨ ਪ੍ਰੀਤਇੰਦਰ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ। ਜਿਸ ਸਦਕਾ ਦੋਵੇਂ ਵਿਦਿਆਰਥੀਆਂ ਦੀ ਰਾਜ ਪੱਧਰੀ ਸ਼ਤਰੰਜ ਮੁਕਾਬਲਿਆਂ ਲਈ ਚੋਣ ਹੋਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਜੇਤੂ ਦੋਵੇਂ ਵਿਦਿਆਰਥੀਆਂ, ਉਨ੍ਹਾਂ ਦੇ ਕੋਚ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਆਰ.ਪੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਬਰਾਮਦ, 6 ਖ਼ਿਲਾਫ਼ ਮਾਮਲਾ ਦਰਜ, 4 ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।