12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਗੁਰੂ ਨਾਨਕ ਦੇਵ ਸਕੂਲ ਘੁੰਨਸ ਦੇ ਵਿਦਿਆਰਥੀਆਂ ਨੇ ਜਿੱਤੇ ਸੋਨੇ ਦੇ ਤਗਮੇ

ਬਰਨਾਲਾ, 11 ਸਤੰਬਰ (ਰਾਜ ਪਨੇਸਰ, ਨਰਿੰਦਰ ਅਰੋੜਾ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪੁਲਿਸ ਵਲੋਂ ਐਸ. ਐਸ.

ਅਜੀਤ ਡੈਸਕ 12-09-2026
ਬਰਨਾਲਾ, 11 ਸਤੰਬਰ (ਰਾਜ ਪਨੇਸਰ, ਨਰਿੰਦਰ ਅਰੋੜਾ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪੁਲਿਸ ਵਲੋਂ ਐਸ.ਐਸ.ਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਨਸ਼ੇ ਦੇ ਚਾਰ ਹਾਟ ਸਪਾਟਾਂ ਦੀ ਚੈਕਿੰਗ ਕਰਦੇ ਹੋਏ ਖ਼ਾਲੀ ਪਏ ਪਲਾਟਾਂ ਵਿਚ ਜੋ ਕਿ ਨਸ਼ੇੜੀਆਂ ਦੇ ਅੱਡੇ ਬਣੇ ਹੋਏ ਸੀ ਨੂੰ ਜੇ.ਸੀ.ਬੀ ਨਾਲ ਸਾਫ਼ ਸਫ਼ਾਈ ਵੀ ਕਰਵਾਈ ਗਈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਨੇ ਕਿਹਾ ਕਿ ਬਰਨਾਲਾ ਜ਼ਿਲੇ੍ਹ ਵਿਚ 18 ਨਸ਼ੇ ਦੀ ਹਾਟ ਸਪਾਟਾਂ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਚਾਰ ਥਾਵਾਂ ’ਤੇ ਸਿਵਲ ਪ੍ਰਸ਼ਾਸਨ ਅਤੇ ਮਿਊਸੀਪਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੱਜੂ ਰੌਸ਼ਨ ਦੇ ਕਾਰਖ਼ਾਨੇ ਨੇੜੇ ਪਹਿਲਾਂ ਵੀ ਇਕ ਪਲਾਟ ਦੀ ਸਫ਼ਾਈ ਕਰਵਾਈ ਗਈ ਸੀ ਅਤੇ ਅੱਜ ਵੀ ਇਕ ਖ਼ਾਲੀ ਪਲਾਟ ਵਿਚ ਜੇ.ਸੀ.ਬੀ ਨਾਲ ਸਾਫ਼ ਸਫ਼ਾਈ ਕਰਵਾਈ ਗਈ। ਇਨ੍ਹਾਂ ਖ਼ਾਲੀ ਪਲਾਟਾਂ ਵਿਚੋਂ ਨਸ਼ੇੜੀਏ ਨਸ਼ਾ ਵੇਚਦੇ ਅਤੇ ਕਰਦੇ ਹਨ। ਇਹ ਨਸੇੜੀਏ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨੂੰ ਵੀ ਅੰਜਾਮ ਦਿੰਦੇ ਸਨ। ਇਨ੍ਹਾਂ ਨਸ਼ੇੜੀਆਂ ਦੇ ਲੁਕਣ ਲਈ ਅੱਡੇ ਬਣੇ ਹੋਏ ਸਨ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਸਾਡੇ ਵਲੋਂ ਰਿਕਵਰੀ ਕਰਦੇ ਹੋਏ ਕਈ ਨਸ਼ਾ ਵੇਚਣ ਵਾਲੇ ਰਾਊਂਡਅਪ ਵੀ ਕੀਤੇ ਗਏ ਹਨ। ਜਾਂਚ ਤੋਂ ਬਾਅਦ ਇਨ੍ਹਾਂ ਵਿਰੁੱਧ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪੁਲਿਸ ਵਲੋਂ 1 ਮਾਰਚ 2025 ਤੋਂ ਹੁਣ ਤੱਕ 810 ਐਫ.ਆਈ.ਆਰ ਦਰਜ ਕਰਦੇ ਹੋਏ 1625 ਪੈਡਲਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਮੌਕੇ ਐਸ.ਪੀ.ਡੀ ਸੰਜੀਵ ਗੋਇਲ, ਡੀ.ਐਸ.ਪੀ. ਮੈਡਮ ਜਸਵਿੰਦਰ ਕੌਰ, ਸੀ.ਆਈ.ਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ, ਐਸ.ਐਚ.ਓ ਲਖਬੀਰ ਸਿੰਘ, ਐਸ.ਐਚ.ਓ ਜਗਜੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਕਾਮਰੇਡ ਸੁਰਜੀਤ ਸਿੰਘ ਗੁੰਮਟੀ ਨੂੰ ਅੰਤਿਮ ਵਿਦਾਇਗੀ ਦਿੱਤੀ ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮੋਹਾਲੀ ਸਟੇਡੀਮਅ ਵਿਖੇ ਕ੍ਰਿਕਟ ਮੈਚ ਦੇਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।