14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਡੀ.ਏ. ਦੀਆਂ ਕਿਸ਼ਤਾਂ ਤੇ ਬਕਾਇਆਂ ਦੀ ਅਦਾਇਗੀ ਲਈ ਪੈਨਸ਼ਨਰਾਂ ਨੇ ਖੋਲ੍ਹਿਆ ਮੋਰਚਾ ਮਹਿਲ ਕਲਾਂ ਤੋਂ ਸੁਨਾਮ ਰੈਲੀ ’ਚ ਕੀਤੀ ਭਰਵੀਂ ਸ਼ਮੂਲੀਅਤ

ਮਹਿਲ ਕਲਾਂ, 13 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਯੂਨਿਟ ਪ੍ਰਧਾਨ ਮਾਸਟਰ ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਪੈਨਸ਼ਨਰਾਂ ਦਾ ਇੱਕ ਵੱਡਾ ਕਾਫ਼ਲਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੋਸ ਰੈਲੀ ’ਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ ।

ਅਜੀਤ ਡੈਸਕ 14-09-2026
ਮਹਿਲ ਕਲਾਂ, 13 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਯੂਨਿਟ ਪ੍ਰਧਾਨ ਮਾਸਟਰ ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਪੈਨਸ਼ਨਰਾਂ ਦਾ ਇੱਕ ਵੱਡਾ ਕਾਫ਼ਲਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੋਸ ਰੈਲੀ ’ਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ । ਰਵਾਨਗੀ ਮੌਕੇ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ, ਜਨਰਲ ਸਕੱਤਰ ਸੁਰਿੰਦਰ ਸ਼ਰਮਾ ਰਾਏਸਰ ਅਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੈਨਸ਼ਨਰਾਂ ਲਈ 2.59 ਗੁਣਾਂ ਫੈਕਟਰ ਤੁਰੰਤ ਲਾਗੂ ਕੀਤਾ ਜਾਵੇ, ਡੀ.ਏ. ਦੀਆਂ ਰਹਿੰਦੀਆਂ ਕਿਸ਼ਤਾਂ ਤੇ ਲੀਵ ਇਨਕੈਸ਼ਮੈਂਟ ਸਮੇਤ ਹੋਰ ਵਿੱਤੀ ਬਕਾਏ ਤੁਰੰਤ ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਕੈਸਲੈਸ ਮੈਡੀਕਲ ਸਕੀਮ ਨੂੰ ਬਿਨਾਂ ਕਿਸੇ ਦੇਰੀ ਦੇ ਅਮਲ ਵਿਚ ਲਿਆਉਣ ਦੀ ਮੰਗ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ, ਜਿਸ ਕਾਰਨ ਬਜ਼ੁਰਗ ਪੈਨਸ਼ਨਰਾਂ ਨੂੰ ਸੜਕਾਂ ’ਤੇ ਉੱਤਰਨਾ ਪੈ ਰਿਹਾ ਹੈ। ਇਸ ਮੌਕੇ ਪਵਨ ਕੁਮਾਰ, ਅਮਰਜੀਤ ਸਿੰਘ, ਨਿਰਪਾਲ ਸਿੰਘ, ਨੱਥਾ ਸਿੰਘ, ਰਾਜ ਕੁਮਾਰ, ਬਖਤੌਰ ਸਿੰਘ ਮੂੰਮ, ਕੇਵਲ ਸਿੰਘ ਗਹਿਲ, ਨਰਿੰਦਰ ਸਿੰਘ, ਅਜਮੇਰ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ, ਦਲੀਪ ਸਿੰਘ ਠੁੱਲੀਵਾਲ, ਰੂਪ ਸਿੰਘ ਗਹਿਲ ਆਦਿ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਫਤੂਹੀਵਾਲਾ ਵਿਖੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਭਾਕਿਯ ਏਕਤਾ ਉਗਰਾਹਾਂ ਵਲੋਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।