15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗੋਰਾ ਸਿੰਘ ਢਿੱਲਵਾਂ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਿਲ ਬਾਪੂ ਤਰਸੇਮ ਸਿੰਘ ਨੇ ਕੀਤਾ ਸਵਾਗਤ

ਤਪਾ ਮੰਡੀ, 14 ਸਤੰਬਰ (ਪ੍ਰਵੀਨ ਗਰਗ)-ਪਿੰਡ ਢਿਲਵਾਂ ਦੀ ਲੋਕਲ ਗੁਰਦੁਆਰਾ ਕਮੇਟੀ ਪਾਤਿਸ਼ਾਹੀ ਨੌਵੀਂ ਦੇ ਪ੍ਰਧਾਨ ਰਹਿ ਚੁੱਕੇ ਗੋਰਾ ਸਿੰਘ ਢਿਲਵਾਂ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਪ੍ਰਮੁੱਖ ਆਗੂ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਮੂਲੀਅਤ ਕਰ ਲਈ ਹੈ। ਗੋਰਾ ਸਿੰਘ ਢਿਲਵਾਂ ਪਿਛਲੇ ਲੰਬੇ ਸਮੇਂ ਤੋਂ ਕਿਸਾਨ - ਮਜ਼ਦੂਰ ਸੰਘਰਸ਼ ਵਿਚ ਸਰਗਰਮ ਹਨ।

ਅਜੀਤ ਡੈਸਕ 15-09-2026
ਤਪਾ ਮੰਡੀ, 14 ਸਤੰਬਰ (ਪ੍ਰਵੀਨ ਗਰਗ)-ਪਿੰਡ ਢਿਲਵਾਂ ਦੀ ਲੋਕਲ ਗੁਰਦੁਆਰਾ ਕਮੇਟੀ ਪਾਤਿਸ਼ਾਹੀ ਨੌਵੀਂ ਦੇ ਪ੍ਰਧਾਨ ਰਹਿ ਚੁੱਕੇ ਗੋਰਾ ਸਿੰਘ ਢਿਲਵਾਂ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਪ੍ਰਮੁੱਖ ਆਗੂ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਮੂਲੀਅਤ ਕਰ ਲਈ ਹੈ। ਗੋਰਾ ਸਿੰਘ ਢਿਲਵਾਂ ਪਿਛਲੇ ਲੰਬੇ ਸਮੇਂ ਤੋਂ ਕਿਸਾਨ - ਮਜ਼ਦੂਰ ਸੰਘਰਸ਼ ਵਿਚ ਸਰਗਰਮ ਹਨ। ਇਸ ਮੌਕੇ ਗੋਰਾ ਸਿੰਘ ਢਿਲਵਾਂ ਨੇ ਕਿਹਾ ਕਿ ਪੰਜਾਬ ਅੰਦਰ ਚਿੱਟੇ ਸਮੇਤ ਸਮੁੱਚੀਆਂ ਅਲਾਮਤਾਂ ਦਾ ਨਿਪਟਾਰਾ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿਚ ਸੰਭਵ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਪਾਰਟੀ ਦੇ ਵਿਧਾਨ - ਸੰਵਿਧਾਨ ਵਿਚ ਰਹਿੰਦੇ ਹੋਏ ਪੰਜਾਬ ਅੰਦਰ ਪੰਜਾਬ ਪੱਖੀ ਸਰਕਾਰ ਦੇ ਗਠਨ ਲਈ ਸਿਰਤੋੜ ਯਤਨ ਕਰਨਗੇ। ਉਨ੍ਹਾਂ ਪਾਰਟੀ ਦੀ ਜ਼ਿਲ੍ਹਾ ਅਤੇ ਸੂਬਾ ਕਮੇਟੀ ਦੀਆਂ ਇੱਛਾਵਾਂ ਉੱਤੇ ਖਰੇ ਉੱਤਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਨੂੰ ਬਾਪੂ ਤਰਸੇਮ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਵਿੰਦਰ ਸਿੰਘ ਗਿੰਦੀ ਐਡਵੋਕੇਟ ਆਦਿ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੇਵਲ ਸਿੰਘ ਸਰਪੰਚ ਜੰਗੀਆਣਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਲਖਵੀਰ ਸਿੰਘ ਮਠਾੜੂ ਸ਼ਹਿਣਾ ਬਲਾਕ ਪ੍ਰਧਾਨ, ਮੱਘਰ ਸਿੰਘ ਮੌੜ, ਸਾਧੂ ਸਿੰਘ ਮੌੜ, ਹਰਵਿੰਦਰ ਕੁਮਾਰ ਤਪਾ, ਬਲਵੀਰ ਸਿੰਘ ਗੋਗੀ ਢਿੱਲਵਾਂ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਬਾਗ਼ ਬਸਤੀ ਵਾਸੀਆਂ ਨੇ ਗਣੇਸ਼ ਉਤਸਵ ਦੇ ਸੰਬੰਧ ’ਚ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।