15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬਲਾਕ ਬਰਨਾਲਾ ਦੇ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

ਬਰਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ 4’ ਤਹਿਤ ਬਲਾਕ ਬਰਨਾਲਾ ਦੇ ਖੇਡ ਮੁਕਾਬਲਿਆਂ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ । ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਬਾਬਾ ਕਾਲਾ ਮਹਿਰ ਸਟੇਡੀਅਮ ਪੁੱਜ ਕੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ।

ਅਜੀਤ ਡੈਸਕ 15-09-2026
ਬਰਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ 4’ ਤਹਿਤ ਬਲਾਕ ਬਰਨਾਲਾ ਦੇ ਖੇਡ ਮੁਕਾਬਲਿਆਂ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ । ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਬਾਬਾ ਕਾਲਾ ਮਹਿਰ ਸਟੇਡੀਅਮ ਪੁੱਜ ਕੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ । ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉੱਭਰ ਰਹੀਆਂ ਖੇਡ ਪ੍ਰਤਿਭਾਵਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਅਤੇ ਅੱਗੇ ਵਧਣ ਲਈ ਮੰਚ ਪ੍ਰਦਾਨ ਕੀਤਾ ਜਾ ਰਿਹਾ ਹੈ। ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ ਤੇ ਖੋ-ਖੋ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਚ ਹੋ ਰਹੇ ਹਨ । ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ ਕਲਾਂ ਤੇ ਫੁੱਟਬਾਲ ਮੁਕਾਬਲੇ ਖੇਡ ਸਟ ੇਡੀਅਮ ਪਿੰਡ ਕੋਟਦੁਨਾ ਵਿਖੇ ਕਰਵਾਏ ਜਾ ਰਹੇ ਹਨ । ਚੇਅਰਮੈਨ ਭੰਗੂ ਨੇ ਦੱਸਿਆ ਕਿ ਬਲਾਕ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ ਅਗਲੇ ਪੜਾਅ ’ਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੀਆਂ। ਜ਼ਿਲ੍ਹਾ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਰਾਜ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣ ਦਾ ਮੌਕਾ ਮਿਲੇਗਾ । ਰਾਜ ਪੱਧਰ ’ ਤੇ ਜੇਤੂ ਰਹਿਣ ਵਾਲੀਆਂ ਟੀਮਾਂ/ਖਿਡਾਰੀਆਂ ਨੂੰ ਸਰਕਾਰ ਵਲੋਂ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਮੁਕਾਬਲਿਆਂ ਦਾ ਜਾਇਜ਼ਾ ਲਿਆ।
ਪਿਛਲੀ ਖ਼ਬਰ ਕਾਰ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਸ੍ਰੀ ਸ੍ਰੀ 108 ਸਿੱਧ ਸੰਤ ਬਾਬਾ ਇੰਦਰ ਦਾਸ ਦੀ 45ਵੀਂ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।