17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

61ਵੇਂ ਸੰਤ ਸਮਾਗਮ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਮਹਿਲ ਕਲਾਂ, 16 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-13ਵੇਂ ਠਾਠ ਨਾਨਕਸਰ ਮਹਿਲ ਕਲਾਂ ਵਿਖੇ ਬਾਬਾ ਨੰਦ ਸਿੰਘ ਅਤੇ ਬਾਬਾ ਈਸ਼ਰ ਸਿੰਘ ਦੇ ਆਗਮਨ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਤੇ ਸੰਪੂਰਨਤਾ ਦਿਵਸ ਨੂੰ ਸਮਰਪਿਤ 61ਵੇਂ ਸੰਤ ਸਮਾਗਮ ਦੇ ਛੇਵੇਂ ਦਿਨ ਵਿਸ਼ਾਲ ਨਗਰ ਕੀਰਤਨ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ ਅਤੇ ਮਹੰਤ ਗੁਰਪ੍ਰੀਤ ਸਿੰਘ ਵਲੋਂ ਅਰਦਾਸ ਕੀਤੀ ਗਈ।

ਅਜੀਤ ਡੈਸਕ 17-09-2026
ਮਹਿਲ ਕਲਾਂ, 16 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-13ਵੇਂ ਠਾਠ ਨਾਨਕਸਰ ਮਹਿਲ ਕਲਾਂ ਵਿਖੇ ਬਾਬਾ ਨੰਦ ਸਿੰਘ ਅਤੇ ਬਾਬਾ ਈਸ਼ਰ ਸਿੰਘ ਦੇ ਆਗਮਨ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਤੇ ਸੰਪੂਰਨਤਾ ਦਿਵਸ ਨੂੰ ਸਮਰਪਿਤ 61ਵੇਂ ਸੰਤ ਸਮਾਗਮ ਦੇ ਛੇਵੇਂ ਦਿਨ ਵਿਸ਼ਾਲ ਨਗਰ ਕੀਰਤਨ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ ਅਤੇ ਮਹੰਤ ਗੁਰਪ੍ਰੀਤ ਸਿੰਘ ਵਲੋਂ ਅਰਦਾਸ ਕੀਤੀ ਗਈ। ਨਗਰ ਦੀ ਪਰਿਕਰਮਾ ਦੌਰਾਨ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਤ ਬਾਬਾ ਕੇਹਰ ਸਿੰਘ ਨੇ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਅਤੇ ਨਿਤਨੇਮ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਵੀਸ਼ਰ ਹਰਜਿੰਦਰ ਸਿੰਘ ਕੁੱਪ ਰੋਹੀੜਾ, ਗੁਰਜੰਟ ਸਿੰਘ ਲੁਧਿਆਣਾ, ਦਰਸ਼ਨ ਸਿੰਘ ਵਾਲੀਆ ਸਮੇਤ ਭਾਈ ਹਾਕਮ ਸਿੰਘ ਚੀਮਾ, ਬਾਵਾ ਸਿੰਘ ਹਾਂਸ ਕਲਾਂ, ਦੂਲੋ ਵਾਲਾ ਢਾਡੀ ਜਥਾ, ਸੁਰਿੰਦਰ ਸਿੰਘ ਸਹੌਰ, ਬੀਬੀ ਸੁਖਪਾਲ ਕੌਰ ਬਡਬਰ ਤੇ ਗਿਆਨੀ ਬਲਵੰਤ ਸਿੰਘ ਦੇ ਜਥਿਆਂ ਨੇ ਗੁਰ-ਇਤਿਹਾਸ ਸਰਵਣ ਕਰਵਾਇਆ। ਇਸ ਸਮਾਗਮ ਵਿਚ ਬਾਬਾ ਗੁਰਦੀਪ ਸਿੰਘ, ਸੰਤ ਬਾਬਾ ਸੁਖਵਿੰਦਰ ਸਿੰਘ ਕੱਟੂ ਵਾਲੇ, ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ, ਸਰਪੰਚ ਬੀਬੀ ਕਿਰਨਾ ਰਾਣੀ, ਆੜ੍ਹਤੀਆ ਸਰਬਜੀਤ ਸਿੰਘ ਸਰਬੀ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਮੰਗਤ ਸਿੰਘ ਸਿੱਧੂ, ਚੇਅਰਮੈਨ ਪ੍ਰੇਮ ਕੁਮਾਰ ਪਾਸੀ, ਪ੍ਰਧਾਨ ਗਗਨ ਸਰਾਂ, ਸੁਖਵਿੰਦਰ ਸਿੰਘ ਸੁੱਖਾ, ਜਗਸੀਰ ਸਿੰਘ ਸਹਿਜੜਾ, ਪ੍ਰਦੀਪ ਸਿੰਘ ਲੋਹਗੜ੍ਹ, ਰਾਜਵਿੰਦਰ ਸਿੰਘ ਕਲਾਲ ਮਾਜਰਾ, ਮਨਜੀਤ ਸਿੰਘ ਸਹਿਜੜਾ, ਰਘਵੀਰ ਵਰਮਾ, ਪੰਕਜ ਬਾਂਸਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫ਼ੀਸ ਰੈਗੂਲੇਟਰੀ ਕਮਿਸ਼ਨ ਬਰਨਾਲਾ ਇਕਾਈ ਦੀ ਮੀਟਿੰਗ ਸਕੂਲੀ ਫ਼ੀਸਾਂ ਸੰਬੰਧੀ ਕੀਤਾ ਵਿਚਾਰ-ਵਟਾਂਦਰਾ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।