ਅਰਮਾਨਜੋਤ ਸਿੰਘ ਨੇ ਸਟੇਟ ਕੁਸ਼ਤੀ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ
ਟੱਲੇਵਾਲ, 17 ਸਤੰਬਰ (ਸੋਨੀ ਚੀਮਾ)- ਅੰਮ੍ਰਿਤਸਰ ਵਿਖੇ ਚੱਲ ਰਹੀਆਂ ਸਟੇਟ ਸਕੂਲ ਖੇਡਾਂ ’ਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਾਈ ਸਕੂਲ ਰਾਮਗੜ੍ਹ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਅਰਮਾਨਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰ ਦੇ ਫ੍ਰੀ ਸਟਾਈਲ ਕੁਸ਼ਤੀ ਮੁਕਾਬਲੇ ਵਿਚ ਸੋਨੇ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ । ਅਰਮਾਨਜੋਤ ਸਿੰਘ ਪੁੱਤਰ ਕੇਵਲ ਸਿੰਘ ਨੇ 14 ਸਾਲਾ ਉਮਰ ਵਰਗ ਦੇ 35 ਕਿੱਲੋ ਭਾਰ ਵਰਗ ਵਿਚ ਭਾਗ ਲੈਂਦਿਆਂ ਇਹ ਪ੍ਰਾਪਤੀ ਹਾਸਿਲ ਕੀਤੀ।
ਅਜੀਤ ਡੈਸਕ
18-09-2026