ਪਿੰਡ ਪੱਖੋਕੇ ਵਿਖੇ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸੰਬੰਧੀ ਮੀਟਿੰਗ
ਟੱਲੇਵਾਲ, 17 ਸਤੰਬਰ (ਸੋਨੀ ਚੀਮਾ)- ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ 18 ਸਤੰਬਰ ਤੋਂ 30 ਸਤੰਬਰ ਤੱਕ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਸੰਬੰਧ ਵਿਚ ਹਲਕਾ ਮਹਿਲ ਕਲਾਂ ਦੇ ਪਿੰਡ ਪੱਖੋਕੇ ਵਿਖੇ ਮੀਟਿੰਗ ਭਾਜਪਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਰਮਨ ਜਵੰਧਾ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ, ਨਸ਼ਾ ਮੁਕਤ ਪੰਜਾਬ ਯਾਤਰਾ ਦੇ ਇੰਚਾਰਜ ਵਿੱਕੀ ਪਰੋਚਾ ਅਤੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਮੰਡਲ ਪ੍ਰਧਾਨ ਬਖਤਗੜ੍ਹ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਕਾਰਨ ਚਿੰਤਤ ਹੈ।
ਟੱਲੇਵਾਲ, 17 ਸਤੰਬਰ (ਸੋਨੀ ਚੀਮਾ)- ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ 18 ਸਤੰਬਰ ਤੋਂ 30 ਸਤੰਬਰ ਤੱਕ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਸੰਬੰਧ ਵਿਚ ਹਲਕਾ ਮਹਿਲ ਕਲਾਂ ਦੇ ਪਿੰਡ ਪੱਖੋਕੇ ਵਿਖੇ ਮੀਟਿੰਗ ਭਾਜਪਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਰਮਨ ਜਵੰਧਾ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ, ਨਸ਼ਾ ਮੁਕਤ ਪੰਜਾਬ ਯਾਤਰਾ ਦੇ ਇੰਚਾਰਜ ਵਿੱਕੀ ਪਰੋਚਾ ਅਤੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਮੰਡਲ ਪ੍ਰਧਾਨ ਬਖਤਗੜ੍ਹ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਕਾਰਨ ਚਿੰਤਤ ਹੈ। ਰੋਜ਼ਾਨਾ ਕਈ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹ ਰਹੇ ਹਨ, ਪਰ ਮੌਜੂਦਾ ਸਰਕਾਰ ਇਸ ਗੰਭੀਰ ਮੁੱਦੇ ’ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਸ਼ੁਰੂ ਕੀਤੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਕੋਈ ਸਿਆਸੀ ਯਾਤਰਾ ਨਹੀਂ ਹੈ, ਸਗੋਂ ਇਹ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਇਕ ਜਨ-ਅੰਦੋਲਨ ਹੈ । ਉਨ੍ਹਾਂ ਦੱਸਿਆ ਇਸ ਯਾਤਰਾ ਦਾ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ। ਇਸ ਯਾਤਰਾ ਦੌਰਾਨ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਖੇਡਾਂ ਤੇ ਸਕਾਰਾਤਮਿਕ ਪਾਸੇ ਵੱਲ ਪ੍ਰੇਰਿਤ ਕੀਤਾ ਜਾਵੇਗਾ। ਭਾਜਪਾ ਆਗੂਆਂ ਨੇ ਇਲਾਕੇ ਦੇ ਸਮੂਹ ਨੌਜਵਾਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਯਾਤਰਾ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ। ਆਗੂਆਂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਜੁਗਰਾਜ ਸਿੰਘ ਮੱਲੀਆਂ, ਹਰਦੇਵ ਸਿੰਘ, ਰਾਜੂ ਸਿੰਘ ਭੋਤਨਾ, ਗੁਰਸ਼ਰਨ ਸਿੰਘ, ਲਖਵੀਰ ਸਿੰਘ ਚੀਮਾ, ਬੇਅੰਤ ਸਿੰਘ, ਮਨੀ ਕੈਰੇ, ਗੁਰਦੇਵ ਸਿੰਘ ਬਖ਼ਤਗੜ੍ਹ ਆਦਿ ਹਾਜ਼ਰ ਸਨ।