18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ਼ਿਵਾਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਕੀਤਾ ਦੌਰਾ

ਤਪਾ ਮੰਡੀ, 17 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)- ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੀ ਐੱਨ. ਐੱਸ.

ਅਜੀਤ ਡੈਸਕ 18-09-2026
ਤਪਾ ਮੰਡੀ, 17 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)- ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੀ ਐੱਨ.ਐੱਸ.ਐੱਸ. ਯੂਨਿਟ ਵਲੋਂ ਬਾਬਾ ਫੂਲਾ ਸਿੰਘ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਬਜ਼ੁਰਗਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਆਪਣਾ ਸਮਾਂ ਸਾਂਝਾ ਕੀਤਾ। ਇਸ ਉਪਰੰਤ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ‘ਇਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ। ਵਿਦਿਆਰਥੀਆਂ ਨੇ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਂਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 75 ਅਪਾਹਜਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ ਅਗਲੀ ਖ਼ਬਰ ਪਿੰਡ ਪੱਖੋਕੇ ਵਿਖੇ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।