19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੋਬਿੰਦ ਸਕੂਲ ਦੇ ਖਿਡਾਰੀਆਂ ਨੇ ਨੈਸ਼ਨਲ ਪੱਧਰ ਦੇ ਕਬੱਡੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

ਭਦੌੜ, 18 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੀ. ਆਈ.

ਅਜੀਤ ਡੈਸਕ 19-09-2026
ਭਦੌੜ, 18 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੀ.ਆਈ.ਐਸ.ਸੀ.ਈ ਬੋਰਡ ਦੇ ਨੈਸ਼ਨਲ ਪੱਧਰ ਦੇ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਤੇਲੰਗਾਨਾ, ਹੈਦਰਾਬਾਦ ਵਿਖੇ ਹੋਏ ਜਿਸ ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਕਬੱਡੀ ਟੀਮ ਨੇ ਨੌਰਥ ਇੰਡੀਆ ਦੀ ਟੀਮ ਵਲੋਂ ਹਿੱਸਾ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪਿ੍ਰੰਸੀਪਲ ਪੀ.ਕੇ. ਠਾਕੁਰ ਨੇ ਦੱਸਿਆ ਕਿ ਸਕੂਲ ਦੀ ਟੀਮ ਨੇ ਕਬੱਡੀ ਨੈਸ਼ਨਲ ਸਟਾਈਲ ਵਿਚ ਨੌਰਥ ਇੰਡੀਆ ਵਲੋਂ ਖੇਡਦੇ ਹੋਏ ਅੰਡਰ 19 ਸਾਲ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਸਕੂਲ ਦੇ ਦੋ ਕਬੱਡੀ ਖਿਡਾਰੀ ਗੁਰਨੂਰ ਸਿੰਘ ਢਿੱਲੋਂ ਅਤੇ ਰਮਨਪ੍ਰੀਤ ਸਿੰਘ ਨੇ ਆਪਣੀ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ। ਜਿਸ ਕਾਰਨ ਉਕਤ ਦੋਨਾਂ ਖਿਡਾਰੀਆਂ ਨੂੰ ਸੀ.ਆਈ.ਐਸ.ਸੀ.ਈ. ਬੋਰਡ ਦੀ ਭਾਰਤੀ ਕਬੱਡੀ ਟੀਮ ਵਿਚ ਸ਼ਾਮਿਲ ਕੀਤਾ ਗਿਆ। ਉੱਥੇ ਅੰਡਰ-17 ਦੇ ਕਬੱਡੀ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀ ਹਰਮਨਪ੍ਰੀਤ ਸਿੰਘ ਸੰਧੂ ਨੂੰ ਵੀ ਭਾਰਤ ਦੀ ਕਬੱਡੀ ਟੀਮ ਦੀ ਪ੍ਰਤੀਨਿਧਤਾ ਕਰਦਾ ਨਜ਼ਰ ਆਵੇਗਾ। ਇਸ ਨੈਸ਼ਨਲ ਪੱਧਰੀ ਮੁਕਾਬਲੇ ਵਿਚ 19 ਸਾਲ ਕਬੱਡੀ ਟੀਮ ਦੇ ਖਿਡਾਰੀ ਗੁਰਨੂਰ ਸਿੰਘ ਢਿੱਲੋਂ ਨੂੰ ਇਸ ਨੈਸ਼ਨਲ ਪੱਧਰ ਦੇ ਕਬੱਡੀ ਟੂਰਨਾਮੈਂਟ ਦਾ ਬੈੱਸਟ ਪਲੇਅਰ ਹੋਣ ਦਾ ਖ਼ਿਤਾਬ ਮਿਲਿਆ ਜੋ ਕਿ ਇਲਾਕੇ ਲਈ ਇੱਕ ਵੱਡੀ ਪ੍ਰਾਪਤੀ ਹੈ। ਸਕੂਲ ਦੇ ਚੇਅਰਮੈਨ ਡਾ: ਦਰਸ਼ਨ ਸਿੰਘ ਗਿੱਲ, ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐਮ.ਡੀ. ਰਿਚਾ ਪਨੇਸਰ ਗਿੱਲ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਖੇਡਾਂ ਜਿੱਥੇ ਬੱਚਿਆਂ ਨੂੰ ਸਰੀਰਕ ਤੌਰ ’ਤੇ ਮਜ਼ਬੂਤ ਬਣਾਉਂਦੀਆਂ ਹਨ, ਉੱਥੇ ਹੀ ਮਾਨਸਿਕ ਤੌਰ ’ਤੇ ਵੀ ਤਕੜਾ ਕਰਦੀਆਂ ਹਨ।
ਪਿਛਲੀ ਖ਼ਬਰ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਨੇ ਸ਼ਿਵਾਲਿਕ ਸਕੂਲ ਵਿਖੇ ਕੈਂਪ ਲਗਾਇਆ ਅਗਲੀ ਖ਼ਬਰ ‘ ਆਪ’ ਸਰਕਾਰ ਨੇ ਕਿਸੇ ਵੀ ਖੇਤਰ ਅੰਦਰ ਵਿਕਾਸ ਨਹੀਂ ਕੀਤਾ - ਕਾਂਤਾ ਕੁਠਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।