20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵਿਧਾਇਕ ਲਾਭ ਸਿੰਘ ਉੱਗੋਕੇ ਨੇ ਅੰਦਰਲੀ ਗਊਸ਼ਾਲਾ ਵਿਖੇ ਸ੍ਰੀ ਰਾਧਾ ਰਾਣੀ ਸ਼ੈੱਡ ਦਾ ਨੀਂਹ ਪੱਥਰ ਰੱਖਿਆ

ਧਨੌਲਾ, 19 ਸਤੰਬਰ (ਜਤਿੰਦਰ ਸਿੰਘ ਧਨੌਲਾ)- ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਸ੍ਰੀ ਕੁਮਾਰ ਰਾਹੁਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਡਾਇਰੈਕਟਰ ਹੋਮਿਉਪੈਥੀ ਪੰਜਾਬ ਡਾ: ਹਰਿੰਦਰਪਾਲ ਸਿੰਘ ਤੇ ਡਾਇਰੈਕਟਰ ਆਯੁਰਵੈਦਾਂ ਪੰਜਾਬ ਡਾ: ਰਮਨ ਖੰਨਾ ਦੇ ਹੁਕਮਾਂ ਅਨੁਸਾਰ, ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਡਾ: ਰਾਜੀਵ ਜਿੰਦੀਆਂ ਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ: ਅਮਨ ਕੌਸ਼ਲ ਦੀ ਅਗਵਾਈ ਹੇਠ ਗੁਰਦੁਆਰਾ ਰਾਮਸਰ ਸਾਹਿਬ ਧਨੌਲਾ ਵਿਖੇ ਮੁਫ਼ਤ ਹੋਮਿਓਪੈਥਿਕ ਤੇ ਆਯੁਰਵੈਦਿਕ ਮੈਡੀਕਲ ਕੈਂਪ ਲਾਇਆ ਗਿਆ। ਕੈਂਪ ਦਾ ਰਸਮੀ ਉਦਘਾਟਨ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਬਰਨਾਲਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ।

ਅਜੀਤ ਡੈਸਕ 20-09-2026
ਧਨੌਲਾ, 19 ਸਤੰਬਰ (ਜਤਿੰਦਰ ਸਿੰਘ ਧਨੌਲਾ)- ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਸ੍ਰੀ ਕੁਮਾਰ ਰਾਹੁਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਡਾਇਰੈਕਟਰ ਹੋਮਿਉਪੈਥੀ ਪੰਜਾਬ ਡਾ: ਹਰਿੰਦਰਪਾਲ ਸਿੰਘ ਤੇ ਡਾਇਰੈਕਟਰ ਆਯੁਰਵੈਦਾਂ ਪੰਜਾਬ ਡਾ: ਰਮਨ ਖੰਨਾ ਦੇ ਹੁਕਮਾਂ ਅਨੁਸਾਰ, ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਡਾ: ਰਾਜੀਵ ਜਿੰਦੀਆਂ ਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ: ਅਮਨ ਕੌਸ਼ਲ ਦੀ ਅਗਵਾਈ ਹੇਠ ਗੁਰਦੁਆਰਾ ਰਾਮਸਰ ਸਾਹਿਬ ਧਨੌਲਾ ਵਿਖੇ ਮੁਫ਼ਤ ਹੋਮਿਓਪੈਥਿਕ ਤੇ ਆਯੁਰਵੈਦਿਕ ਮੈਡੀਕਲ ਕੈਂਪ ਲਾਇਆ ਗਿਆ। ਕੈਂਪ ਦਾ ਰਸਮੀ ਉਦਘਾਟਨ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਬਰਨਾਲਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਮਾਹਿਰ ਡਾਕਟਰਾਂ ਦੀਆਂ ਟੀਮਾਂ ਨੇ ਮਰੀਜ਼ਾਂ ਦੀ ਸਿਹਤ ਦਾ ਨਿਰੀਖਣ ਕੀਤਾ ਤੇ ਕੁੱਲ 664 ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰ ਕੇ ਦਵਾਈਆਂ ਬਿਲਕੁਲ ਮੁਫ਼ਤ ਦਿੱਤੀਆਂ ਗਈਆਂ ਜਿਨ੍ਹਾਂ ਵਿਚੋਂ ਹੋਮਿਉਪੈਥੀ ਵਿਭਾਗ ਦੀ ਟੀਮ ਵਲੋਂ 356 ਮਰੀਜ਼ਾਂ ਤੇ ਆਯੁਰਵੈਦਿਕ ਵਿਭਾਗ ਵਲੋਂ 308 ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ। ਕੈਂਪ ਦੌਰਾਨ ਇਲਾਕਾ ਭਰ ਅੰਦਰ ਹੋਮਿਉਪੈਥੀ ਵਿਭਾਗ ਵਲੋਂ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਣ ਵਾਲੇ ਡਾਕਟਰ ਅਮਰਿੰਦਰ ਕੌਰ ਅਤੇ ਡਾਕਟਰ ਪਰਮਿੰਦਰ ਪੁੰਨ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਤੇ ਡਿਸਪੈਂਸਰ ਗੁਰਮੀਤ ਸਿੰਘ ਪੰਨੂ ਧਨੌਲਾ ਤੇ ਇੰਦਰਜੀਤ ਕੁਮਾਰ ਨੇ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ। ਆਯੁਰਵੈਦ ਵਿਭਾਗ ਵੱਲੋਂ ਡਾਕਟਰ ਅਮਨਦੀਪ ਸਿੰਘ ਏ. ਐਮ. ਓ. ਤੇ ਡਾਕਟਰ ਰਾਕੇਸ਼ ਕੁਮਾਰ ਨੇ ਮਰੀਜ਼ਾਂ ਦੀ ਜਾਂਚ ਕੀਤੀ ਜਦੋਂ ਕਿ ਉਪ ਵੈਦ ਯਾਦਵਿੰਦਰ ਸਿੰਘ, ਸੁਖਵਿੰਦਰ ਸਿੰਘ ਤੇ ਨਵਰਾਜ ਸਿੰਘ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਤੇ ਇਸੇ ਤਰ੍ਹਾਂ ਕੈਂਪ ਦੇ ਨੋਡਲ ਅਫਸਰ ਅਮਨਦੀਪ ਸਿੰਘ ਏ. ਐਮ. ਓ. ਤੇ ਗੁਲਸ਼ਨ ਕੁਮਾਰ ਹੋਮਿਉਪੈਥੀ ਡਿਸਪੈਂਸਰ ਵੱਲੋਂ ਇਸ ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਪਿੰਡ ਦੇ ਮੁਹਤਬਰ ਤੇ ਪਤਵੰਤਿਆਂ ਦਾ ਕੈਂਪ ਨੂੰ ਸਫਲ ਬਣਾਉਣ ਵਿਚ ਦਿੱਤੇ ਸਹਿਯੋਗ ਬਦਲੇ ਧੰਨਵਾਦ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਰਾਜ ਸਿੰਘ ਪੰਧੇਰ ਵਲੋਂ ਇਸ ਕੈਂਪ ਦੀ ਪੁਰਜ਼ੋਰ ਸਰਹਾਣਾ ਕੀਤੀ ਗਈ। ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਮਰੀਜ਼ਾਂ ਲਈ ਬਹੁਤ ਲਾਹੇਵੰਦ ਹੋਵੇਗਾ।
ਪਿਛਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ ਅਕਾਲੀ ਆਗੂ ਦਿਲਬਾਗ ਸਿੰਘ ਭੋਜੋਵਾਲੀ ਵਲੋਂ ਦਰਜਨਾਂ ਸਾਥੀਆਂ ਸਮੇਤ ਸਾਬਕਾ ਵਿਧਾਇਕ ਸਿੱਕੀ ਨੂੰ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।