20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਰਨਾਲਾ ਮੰਡੀ ’ਚ ਬਾਸਮਤੀ ਦੀ ਖ਼ਰੀਦ ਲਗਾਤਾਰ ਜਾਰੀ, 4100 ਤੋਂ 4250 ਰੁਪਏ ਪ੍ਰਤੀ ਕੁਇੰਟਲ ਤੱਕ ਵਿਕੀ ਫ਼ਸਲ

ਬਰਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਅਨਾਜ ਮੰਡੀ ਬਰਨਾਲਾ ਵਿਖੇ ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਦੀ ਅਗਵਾਈ ਹੇਠ ਬਾਸਮਤੀ ਦੀ ਫ਼ਸਲ ਦੀ ਖ਼ਰੀਦ ਦਾ ਕੰਮ ਵਧੀਆ ਢੰਗ ਨਾਲ ਲਗਾਤਾਰ ਜਾਰੀ ਹੈ ਅਤੇ ਮੰਡੀ ਵਿਚ ਬਾਸਮਤੀ ਦੀ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਵਾਜਬ ਭਾਅ ਮਿਲ ਰਿਹਾ ਹੈ। ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਦੱਸਿਆ ਕਿ ਬਰਨਾਲਾ ਅਨਾਜ ਮੰਡੀ ਵਿਚ ਅੱਜ ਬਾਸਮਤੀ ਦੀ ਫ਼ਸਲ 4100 ਰੁਪਏ ਤੋਂ ਲੈ ਕੇ 4250 ਰੁਪਏ ਪ੍ਰਤੀ ਕੁਇੰਟਲ ਤੱਕ ਵਿਕੀ ਹੈ।

ਅਜੀਤ ਡੈਸਕ 20-09-2026
ਬਰਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਅਨਾਜ ਮੰਡੀ ਬਰਨਾਲਾ ਵਿਖੇ ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਦੀ ਅਗਵਾਈ ਹੇਠ ਬਾਸਮਤੀ ਦੀ ਫ਼ਸਲ ਦੀ ਖ਼ਰੀਦ ਦਾ ਕੰਮ ਵਧੀਆ ਢੰਗ ਨਾਲ ਲਗਾਤਾਰ ਜਾਰੀ ਹੈ ਅਤੇ ਮੰਡੀ ਵਿਚ ਬਾਸਮਤੀ ਦੀ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਵਾਜਬ ਭਾਅ ਮਿਲ ਰਿਹਾ ਹੈ। ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਦੱਸਿਆ ਕਿ ਬਰਨਾਲਾ ਅਨਾਜ ਮੰਡੀ ਵਿਚ ਅੱਜ ਬਾਸਮਤੀ ਦੀ ਫ਼ਸਲ 4100 ਰੁਪਏ ਤੋਂ ਲੈ ਕੇ 4250 ਰੁਪਏ ਪ੍ਰਤੀ ਕੁਇੰਟਲ ਤੱਕ ਵਿਕੀ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿਚ ਬਾਸਮਤੀ ਦੀ ਖ਼ਰੀਦ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਬਾਸਮਤੀ ਦੀ ਫ਼ਸਲ ਬਰਨਾਲਾ ਅਨਾਜ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਦਾ ਵਾਜਬ ਅਤੇ ਵੱਧ ਤੋਂ ਵੱਧ ਭਾਅ ਮਿਲ ਸਕੇ। ਇਸ ਮੌਕੇ ਵਿਵੇਕ ਸਿੰਗਲਾ, ਯਸ਼ਪਾਲ ਬਬਲੀ, ਟਿੰਕੂ ਢਿੱਲੋਂ, ਸੁਦਰਸ਼ਨ, ਸਤੀਸ਼ ਚੀਮਾ, ਜਤਿੰਦਰ ਜੇ.ਕੇ., ਰਾਕੇਸ਼ ਰੰਗੀਆਂ ਆਦਿ ਆੜ੍ਹਤੀਏ ਹਾਜ਼ਰ ਸਨ।
ਪਿਛਲੀ ਖ਼ਬਰ ਬੱਸ ਨੇ ਟਰੈਕਟਰ ਨੂੰ ਮਾਰੀ ਜ਼ੋਰਦਾਰ ਟੱਕਰ, ਦੋ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।