ਭਾਜਪਾ ਦੀ ਨਸ਼ਾ ਮੁਕਤ ਯਾਤਰਾ ’ਚ ਹਜ਼ਾਰਾਂ ਲੋਕ ਹੋਣਗੇ ਸ਼ਾਮਿਲ-ਗਿੰਨੀ ਗੁਪਤਾ
ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ)-ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ 24 ਸਤੰਬਰ ਨੂੰ ਨਸ਼ਾ ਮੁਕਤ ਯਾਤਰਾ ਕੱਢੀ ਜਾ ਰਹੀ ਹੈ। ਜਿਸ ਵਿਚ ਕੇਂਦਰ ਦੇ ਆਗੂ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ ਜਿਨ੍ਹਾਂ ਦਾ ਤਪਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਜਾਵੇਗਾ।
ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ)-ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ 24 ਸਤੰਬਰ ਨੂੰ ਨਸ਼ਾ ਮੁਕਤ ਯਾਤਰਾ ਕੱਢੀ ਜਾ ਰਹੀ ਹੈ। ਜਿਸ ਵਿਚ ਕੇਂਦਰ ਦੇ ਆਗੂ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ ਜਿਨ੍ਹਾਂ ਦਾ ਤਪਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਵੱਧ ਤੋਂ ਵੱਧ ਗਿਣਤੀ ਵਿਚ ਲੋਕਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਭਾਜਪਾ ਦੇ ਸੂਬਾ ਮੈਂਬਰ ਗਿੰਨੀ ਗੁਪਤਾ ਵਲੋਂ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਅਤੇ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਨੌਜਵਾਨ ਆਗੂ ਗਿੰਨੀ ਗੁਪਤਾ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਸਮੱਸਿਆ ਹੈ, ਜਿਸ ਦਾ ਪ੍ਰਭਾਵ ਨੌਜਵਾਨਾਂ, ਪਰਿਵਾਰਾਂ ਅਤੇ ਸਮੁੱਚੇ ਸਮਾਜ ਉੱਤੇ ਪੈਂਦਾ ਹੈ। ਨਸ਼ਿਆਂ ਨੂੰ ਰੋਕਣ ਦੇ ਯਤਨਾਂ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭੂਮਿਕਾ ਵੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸਿੱਖਿਆ, ਰੁਜ਼ਗਾਰ ਅਤੇ ਸਿਹਤਮੰਦ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ 24 ਸਤੰਬਰ ਨੂੰ ਹੋਣ ਵਾਲੀ ਨਸ਼ਾ ਮੁਕਤ ਯਾਤਰਾ ਦਾ ਮੁੱਖ ਉਦੇਸ਼ ਲੋਕਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣਾ ਹੈ। ਇਸ ਯਾਤਰਾ ਰਾਹੀਂ ਨੌਜਵਾਨ ਪੀੜ੍ਹੀ ਨੂੰ ਆਪਣੇ ਭਵਿੱਖ ਪ੍ਰਤੀ ਜ਼ਿੰਮੇਵਾਰ ਬਣਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ।