22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਡੇਰਾ ਸੰਤ ਬਾਬਾ ਪੰਜਾਬ ਸਿੰਘ ਤਾਜੋਕੇ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ

ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ)-ਡੇਰਾ ਸੰਤ ਬਾਬਾ ਪੰਜਾਬ ਸਿੰਘ ਤਾਜੋਕੇ ਵਿਖੇ ਦਸਵੀਂ ਦਾ ਪਵਿੱਤਰ ਦਿਹਾੜਾ ਸ਼ਰਧਾ ਨਾਲ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਡੇਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਮੱਥਾ ਟੇਕਿਆ।

ਪਿੰਡ ਤਾਜੋਕੇ ਦੇ ਡੇਰਾ ਸੰਤ ਬਾਬਾ ਪੰਜਾਬ ਸਿੰਘ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਸੰਗਤਾਂ। ਤਸਵੀਰ : ਵਿਜੇ ਸ਼ਰਮਾ 22-09-2026
ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ)-ਡੇਰਾ ਸੰਤ ਬਾਬਾ ਪੰਜਾਬ ਸਿੰਘ ਤਾਜੋਕੇ ਵਿਖੇ ਦਸਵੀਂ ਦਾ ਪਵਿੱਤਰ ਦਿਹਾੜਾ ਸ਼ਰਧਾ ਨਾਲ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਡੇਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਮੱਥਾ ਟੇਕਿਆ। ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਵਲੋਂ ਸ਼ਰਧਾ ਨਾਲ ਹਾਜ਼ਰੀ ਭਰੀ ਗਈ। ਡੇਰਾ ਸਾਹਿਬ ਵਿਖੇ ਪਹੁੰਚਣ ਵਾਲੇ ਸ਼ਰਧਾਲੂਆਂ ਨੇ ਗੁਰੂ ਘਰ ਦੀਆਂ ਧਾਰਮਿਕ ਰਵਾਇਤਾਂ ਅਨੁਸਾਰ ਸੇਵਾ ਅਤੇ ਸਿਮਰਨ ਵਿਚ ਭਾਗ ਲਿਆ। ਧਾਰਮਿਕ ਸਮਾਗਮ ਦੌਰਾਨ ਬਾਬਾ ਬੂਟਾ ਸਿੰਘ ਵਲੋਂ ਸੰਗਤਾਂ ਨੂੰ ਧਾਰਮਿਕ ਜੀਵਨ, ਸੇਵਾ, ਸਿਮਰਨ ਅਤੇ ਸਚਾਈ ਦੇ ਰਸਤੇ ’ਤੇ ਚੱਲਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਮਨੁੱਖੀ ਜੀਵਨ ਵਿਚ ਨਾਮ ਸਿਮਰਨ, ਨਿਮਰਤਾ ਅਤੇ ਲੋੜਵੰਦਾਂ ਦੀ ਸਹਾਇਤਾ ਦਾ ਵਿਸ਼ੇਸ਼ ਮਹੱਤਵ ਹੈ। ਧਾਰਮਿਕ ਅਸਥਾਨ ਸਾਨੂੰ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਨਾਲ ਰਹਿਣ ਦੀ ਪ੍ਰੇਰਨਾ ਦਿੰਦੇ ਹਨ । ਇਸ ਮੌਕੇ ਪਰਮਜੀਤ ਸਿੰਘ ਪੰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੰਤ ਸਿੰਘ ਕਾਲਾ ਬਖ਼ਸ਼ੀ ਕਾ, ਮੰਦਰ ਸਿੰਘ ਭੁੱਲਰ, ਬਲਤੇਜ ਸਿੰਘ ਬੋਘਾ, ਪ੍ਰਧਾਨ ਜਗਸੀਰ ਸਿੰਘ ਭੁੱਲਰ, ਦਰਸ਼ਨ ਸਿੰਘ ਨੰਬਰਦਾਰ, ਨੈਬ ਸਿੰਘ, ਬੂਟਾ ਸਿੰਘ ਮਾਨ, ਮੁਖ਼ਤਿਆਰ ਸਿੰਘ, ਸਰਪੰਚ ਕਰਨਵੀਰ ਸਿੰਘ, ਬਲਜੀਤ ਸਿੰਘ ਤਾਜੋ, ਮਿੱਠੂ ਸਿੰਘ, ਮੱਖਣ ਸ਼ਰਮਾ, ਮੰਦਰ ਸਿੰਘ ਭੁੱਲਰ, ਗਗਨ ਸਿੰਘ, ਸੰਦੀਪ ਸਿੰਘ ਸੇਖੋਂ, ਪਰਮਜੀਤ ਸਿੰਘ ਬਾਠ, ਲੱਖਾ ਸਿੰਘ ਮੈਂਬਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਰਾਧਾ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਬਾਗ਼ ਕਾਲੋਨੀ ’ਚ ਗਣੇਸ਼ ਉਤਸਵ ਮੌਕੇ ਚੌਕੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।