22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਆਰੀਆਭੱਟਾ ਕਾਲਜ ਵਿਖੇ ਵਪਾਰਕ ਗਿਆਨ ਮੁਕਾਬਲੇ ਕਰਵਾਏ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਵਣਜ ਅਤੇ ਪ੍ਰਬੰਧਨ ਵਿਭਾਗ ਵਲੋਂ ਵਿਦਿਆਰਥੀਆਂ ਵਿਚ ਵਪਾਰਕ ਗਿਆਨ, ਆਮ ਜਾਗਰੂਕਤਾ ਅਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਪਾਰਕ ਗਿਆਨ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਦੇ ਵਪਾਰ, ਵਣਜ, ਅਰਥ ਸ਼ਾਸਤਰ, ਪ੍ਰਬੰਧਨ, ਉੱਦਮਤਾ, ਵਿੱਤ, ਸਮਕਾਲੀ ਘਟਨਾਵਾਂ ਅਤੇ ਕਾਰਪੋਰੇਟ ਜਗਤ ਸਬੰਧੀ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਵਿਸ਼ਲੇਸ਼ਣਾਤਮਿਕ ਅਤੇ ਫ਼ੈਸਲਾ ਲੈਣ ਦੀ ਸਮਰੱਥਾ ਨੂੰ ਵਿਕਸਿਤ ਕਰਨਾ ਸੀ।

ਅਜੀਤ ਡੈਸਕ 22-09-2026
ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਵਣਜ ਅਤੇ ਪ੍ਰਬੰਧਨ ਵਿਭਾਗ ਵਲੋਂ ਵਿਦਿਆਰਥੀਆਂ ਵਿਚ ਵਪਾਰਕ ਗਿਆਨ, ਆਮ ਜਾਗਰੂਕਤਾ ਅਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਪਾਰਕ ਗਿਆਨ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਦੇ ਵਪਾਰ, ਵਣਜ, ਅਰਥ ਸ਼ਾਸਤਰ, ਪ੍ਰਬੰਧਨ, ਉੱਦਮਤਾ, ਵਿੱਤ, ਸਮਕਾਲੀ ਘਟਨਾਵਾਂ ਅਤੇ ਕਾਰਪੋਰੇਟ ਜਗਤ ਸਬੰਧੀ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਵਿਸ਼ਲੇਸ਼ਣਾਤਮਿਕ ਅਤੇ ਫ਼ੈਸਲਾ ਲੈਣ ਦੀ ਸਮਰੱਥਾ ਨੂੰ ਵਿਕਸਿਤ ਕਰਨਾ ਸੀ। ਮੁਕਾਬਲੇ ਦੌਰਾਨ ਵਪਾਰਕ ਸ਼ਬਦਾਵਲੀ, ਪ੍ਰਸਿੱਧ ਕੰਪਨੀਆਂ ਅਤੇ ਉੱਦਮੀਆਂ, ਬ੍ਰਾਂਡ, ਮੰਡੀਕਰਨ, ਵਿੱਤ, ਬੈਂਕਿੰਗ, ਅਰਥਸ਼ਾਸਤਰ, ਪ੍ਰਬੰਧਨ, ਵਪਾਰਕ ਸ਼ਖ਼ਸੀਅਤਾਂ, ਉੱਦਮਤਾ, ਕਾਰਪੋਰੇਟ ਮਾਮਲਿਆਂ ਅਤੇ ਸਮਕਾਲੀ ਵਪਾਰਕ ਘਟਨਾਵਾਂ ਨਾਲ ਸਬੰਧਿਤ ਵੱਖ-ਵੱਖ ਰੋਚਕ ਅਤੇ ਗਿਆਨਵਰਧਕ ਪ੍ਰਸ਼ਨ ਪੁੱਛੇ ਗਏ। ਜਿਨ੍ਹਾਂ ਦੇ ਵਿਦਿਆਰਥੀਆਂ ਨੇ ਉਤਰ ਵੀ ਦਿੱਤੇ। ਇਨ੍ਹਾਂ ਮੁਕਾਬਲਿਆਂ ਨੇ ਜਿੱਥੇ ਵਿਦਿਆਰਥੀਆਂ ਦੇ ਗਿਆਨ ਦੀ ਪਰਖ ਕੀਤੀ, ਉੱਥੇ ਉਨ੍ਹਾਂ ਨੂੰ ਤੇਜ਼ੀ ਨਾਲ ਬਦਲ ਰਹੇ ਵਪਾਰਕ ਅਤੇ ਆਰਥਿਕ ਮਾਹੌਲ ਵਿਚ ਹੋ ਰਹੀਆਂ ਤਬਦੀਲੀਆਂ ਤੋਂ ਅੱਪਡੇਟ ਰਹਿਣ ਲਈ ਵੀ ਪ੍ਰੇਰਿਤ ਕੀਤਾ। ਸੰਸਥਾ ਦੇ ਚੇਅਰਮੈਨ ਇੰਜੀ. ਆਰ. ਕੇ. ਗੁਪਤਾ, ਡਾਇਰੈਕਟਰ ਅਜੈ ਮਿੱਤਲ ਨੇ ਕਿਹਾ ਕਿ ਵਪਾਰਕ ਗਿਆਨ ਮੁਕਾਬਲੇ ਵਰਗੀਆਂ ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਨੂੰ ਆਪਣੇ ਗਿਆਨ ਵਿਚ ਵਾਧਾ ਕਰਨ, ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਅਤੇ ਭਵਿੱਖ ਦੀਆਂ ਪੇਸ਼ੇਵਰ ਚੁਨੌਤੀਆਂ ਲਈ ਆਪਣੇ ਆਪ ਨੂੰ ਤਿਆਰ ਕਰਨ ਦੇ ਕੀਮਤੀ ਮੌਕੇ ਪ੍ਰਦਾਨ ਕਰਦੀਆਂ ਹਨ। ਇਸ ਮੌਕੇ ਡੀਨ ਅਕਾਦਮਿਕਸ ਡਾ: ਭਵੇਤ ਗਰਗ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਦੀ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਰਾਧਾ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।