24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵਲੋਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ 25 ਨੂੰ

ਬਰਨਾਲਾ, 22 ਸਤੰਬਰ (ਨਰਿੰਦਰ ਅਰੋੜਾ)-ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ 25 ਸਤੰਬਰ ਨੂੰ ਕਰਨ ਦਾ ਐਲਾਨ ਕੀਤਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਬਰਜੇਸ਼ ਕੁਮਾਰ, ਬਲਵਿੰਦਰ ਕੁਮਾਰ, ਰਕੇਸ਼ ਕੁਮਾਰ, ਰਮਨ ਕੁਮਾਰ, ਹਰਦੀਪ ਕੌਰ , ਵਰਿੰਦਰ ਬਚਨ, ਅਲਕਾ ਬਾਂਸਲ, ਗੀਤਾ ਰਾਣੀ ਆਦਿ ਨੇ ਕਿਹਾ ਕਿ ਅਸੀਂ ਆਪਣੀ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਾਂ ਪਰ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ।

ਅਜੀਤ ਡੈਸਕ 23-09-2026
ਬਰਨਾਲਾ, 22 ਸਤੰਬਰ (ਨਰਿੰਦਰ ਅਰੋੜਾ)-ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ 25 ਸਤੰਬਰ ਨੂੰ ਕਰਨ ਦਾ ਐਲਾਨ ਕੀਤਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਬਰਜੇਸ਼ ਕੁਮਾਰ, ਬਲਵਿੰਦਰ ਕੁਮਾਰ, ਰਕੇਸ਼ ਕੁਮਾਰ, ਰਮਨ ਕੁਮਾਰ, ਹਰਦੀਪ ਕੌਰ , ਵਰਿੰਦਰ ਬਚਨ, ਅਲਕਾ ਬਾਂਸਲ, ਗੀਤਾ ਰਾਣੀ ਆਦਿ ਨੇ ਕਿਹਾ ਕਿ ਅਸੀਂ ਆਪਣੀ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਾਂ ਪਰ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਕੱਚੇ ਮੁਲਾਜ਼ਮ ਜੋ ਕਿ ਪਿਛਲੇ 20 ਸਾਲਾਂ ਤੋਂ ਠੇਕੇ ’ਤੇ ਕੰਮ ਕਰ ਰਹੇ ਹਨ। ਪਿਛਲੇ 5 ਸਾਲਾਂ ਤੋਂ 618 ਡਿਸਪੈਂਸਰੀ ਸਿਹਤ ਵਿਭਾਗ ਅਧੀਨ ਸ਼ਿਫ਼ਟ ਹੋ ਗਈਆਂ ਹਨ ਜਿਸ ਵਿਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਨਾਮ ਉੱਪਰ 16/5/23 ਦੀ ਪਾਲਿਸੀ ਅਧੀਨ ਉੱਕਾ ਪੁੱਕਾ 20 ਹਜ਼ਾਰ ਤਨਖ਼ਾਹ ਦਿੱਤੀ ਜਾ ਰਹੀ ਹੈ। ਜਿਸ ਵਿਚ ਕੋਈ ਬੇਸਿਕ ਭੱਤਾ, ਸੋਸ਼ਲ ਸਿਕਿਉਰਿਟੀ, ਮੈਡੀਕਲ ਇੰਸ਼ੋਰੈਂਸ, ਛੁੱਟੀਆਂ ਆਦਿ ਨਹੀਂ ਹਨ ਅਤੇ ਤਕਰੀਬਨ 70 ਮੁਲਾਜ਼ਮਾਂ ਨੂੰ ਇਹ ਲੰਮੇ ਸਰਵਿਸ ਰੂਲਾਂ ਦਾ ਹਵਾਲਾ ਦੇ ਕੇ 20 ਹਜ਼ਾਰ ਤਨਖ਼ਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਜਦੋਂ ਕਿ ਸੇਵਾ ਵਿਚ ਆਉਣ ਵੇਲੇ ਇਹ ਮੁਲਾਜ਼ਮ ਨਿਯੁਕਤੀ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ। ਸਾਨੂੰ ਬਰਾਬਰ ਕੰਮ-ਬਰਾਬਰ ਤਨਖ਼ਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਐਸੋਸੀਏਸ਼ਨ ਦੇ ਸੱਦੇ ’ਤੇ 25 ਸਤੰਬਰ ਨੂੰ ਸਿਹਤ ਮੰਤਰੀ ਬਲਵੀਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਤੇ ਜੇ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਹੋਰ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
ਪਿਛਲੀ ਖ਼ਬਰ ਬਾਬਾ ਮੁਰਲੋ ਸ਼ਾਹ ਦੀ ਦਰਗਾਹ ’ਤੇ ਲੰਗਰ ਹਾਲ ਦਾ ਲੈਂਟਰ ਪਾਇਆ ਅਗਲੀ ਖ਼ਬਰ ਨਵੇਂ ਖੁੱਲ੍ਹੇ ਮਾਰਟ ’ਚ ਮਿਆਦ ਲੰਘੇ ਐਫ਼.ਐਸ.ਐਸ.ਏ.ਆਈ. ਲਾਇਸੰਸ ਵਾਲੇ ਦੇਸੀ ਘਿਉ ਦੀ ਵਿਕਰੀ ਦਾ ਮਾਮਲਾ ਆਇਆ ਸਾਹਮਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।