ਜਥੇਦਾਰ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਵਲੋਂ ਤਿੰਨ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ
ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਜਾਂਦੀ ਸਹਾਇਤਾ ਦੀ ਲੜੀ ਵਜੋਂ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਵਲੋਂ 3 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕੀਤੇ ਗਏ। ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਪਰਮਜੀਤ ਕੌਰ ਪਤਨੀ ਦਰਸ਼ਨ ਸਿੰਘ ਅਜ਼ਾਦ ਨਗਰ ਬਰਨਾਲਾ, ਸੁਖਵਿੰਦਰ ਕੌਰ ਪਤਨੀ ਚਮਕੌਰ ਸਿੰਘ ਅਜ਼ਾਦ ਨਗਰ ਤਰਕਸ਼ੀਲ ਚੌਕ ਬਰਨਾਲਾ ਅਤੇ ਅਮਨਦੀਪ ਕੌਰ ਪਤਨੀ ਸਵ: ਜਗਸੀਰ ਸਿੰਘ ਵਾਸੀ ਹੰਡਿਆਇਆ ਰੋਡ ਬਰਨਾਲਾ ਨੂੰ 10-10 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ ਹਨ।
ਅਜੀਤ ਡੈਸਕ
24-09-2026