24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਵਿਸ਼ਵ ਪੰਜਾਬੀ ਦਿਵਸ ਮੌਕੇ ਪੰਜਾਬੀ ਦੀ ਮਹੱਤਤਾ, ਮਾਣ ਅਤੇ ਵਿਸ਼ਵ ਪੱਧਰ ਤੇ ਇਸ ਦੀ ਪਛਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਰਾਹੀਂ ਬਸਤੀ ਬਰਨਾਲਾ ਵਿਖੇ ਵਿਸ਼ਵ ਪੰਜਾਬੀ ਦਿਵਸ ਸਰਪ੍ਰਸਤ ਬਸੰਤ ਕੁਮਾਰ ਗੋਇਲ, ਪਿਆਰਾ ਲਾਲ ਰਾਏਸਰ ਵਾਲੇ ਅਤੇ ਮੈਡਮ ਨੀਰਜ ਬਾਲਾ ਦਾਨੀਆ ਦੀ ਅਗਵਾਈ ’ਚ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਬਸੰਤ ਕੁਮਾਰ ਗੋਇਲ ਅਤੇ ਸਮਾਜ ਸੇਵੀ ਸੁਖਵਿੰਦਰ ਸਿੰਘ ਭੰਡਾਰੀ ਨੇ ਕਿਹਾ ਕਿ ਪੰਜਾਬੀ ਸਿਰਫ਼ ਇਕ ਭਾਸ਼ਾ ਹੀ ਨਹੀਂ ਸਗੋਂ ਸਮੂਹ ਪੰਜਾਬੀਆਂ ਦੀ ਪਛਾਣ, ਵਿਰਾਸਤ, ਸਭਿਆਚਾਰ ਅਤੇ ਸਾਂਝੀ ਚੇਤਨਾ ਦੀ ਆਵਾਜ਼ ਹੈ।

ਅਜੀਤ ਡੈਸਕ 24-09-2026
ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਵਿਸ਼ਵ ਪੰਜਾਬੀ ਦਿਵਸ ਮੌਕੇ ਪੰਜਾਬੀ ਦੀ ਮਹੱਤਤਾ, ਮਾਣ ਅਤੇ ਵਿਸ਼ਵ ਪੱਧਰ ਤੇ ਇਸ ਦੀ ਪਛਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਰਾਹੀਂ ਬਸਤੀ ਬਰਨਾਲਾ ਵਿਖੇ ਵਿਸ਼ਵ ਪੰਜਾਬੀ ਦਿਵਸ ਸਰਪ੍ਰਸਤ ਬਸੰਤ ਕੁਮਾਰ ਗੋਇਲ, ਪਿਆਰਾ ਲਾਲ ਰਾਏਸਰ ਵਾਲੇ ਅਤੇ ਮੈਡਮ ਨੀਰਜ ਬਾਲਾ ਦਾਨੀਆ ਦੀ ਅਗਵਾਈ ’ਚ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਬਸੰਤ ਕੁਮਾਰ ਗੋਇਲ ਅਤੇ ਸਮਾਜ ਸੇਵੀ ਸੁਖਵਿੰਦਰ ਸਿੰਘ ਭੰਡਾਰੀ ਨੇ ਕਿਹਾ ਕਿ ਪੰਜਾਬੀ ਸਿਰਫ਼ ਇਕ ਭਾਸ਼ਾ ਹੀ ਨਹੀਂ ਸਗੋਂ ਸਮੂਹ ਪੰਜਾਬੀਆਂ ਦੀ ਪਛਾਣ, ਵਿਰਾਸਤ, ਸਭਿਆਚਾਰ ਅਤੇ ਸਾਂਝੀ ਚੇਤਨਾ ਦੀ ਆਵਾਜ਼ ਹੈ। ਕਾਨੂੰਗੋ ਰਜੇਸ਼ ਭੁਟਾਨੀ, ਜਸਪਾਲ ਸ਼ਰਮਾ ਅਤੇ ਹਰਮਨਜੀਤ ਸਿੰਘ ਰੁਪਾਲ ਨੇ ਕਿਹਾ ਕਿ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਵਿਸ਼ਵ ਪੰਜਾਬ ਦੀ ਦਿਵਸ ਮਨਾਇਆ ਜਾਂਦਾ ਹੈ। ਪ੍ਰਿੰਸੀਪਲ ਹਰਜਿੰਦਰ ਕੌਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਬੋਲੀ ਵਿਚ ਮਾਂ ਨੇ ਲੋਰੀ ਦਿੱਤੀ ਹੋਵੇ, ਉਸ ਬੋਲੀ ਦਾ ਕਰਜ਼ ਅਸੀਂ ਕਦੇ ਨਹੀਂ ਉਤਾਰ ਸਕਦੇ। ਬਲਵਿੰਦਰ ਸਿੰਘ ਪਨੇਸਰ, ਗੁਲਾਬ ਸਿੰਘ, ਮਹਿੰਦਰ ਪਾਲ ਗਰਗ, ਅਵਤਾਰ ਸਿੰਘ ਲੀਲਾ, ਕੇਵਲ ਕ੍ਰਿਸ਼ਨ ਗਰਗ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹਾਜ਼ਰ ਪਤਵੰਤੇ ਸੱਜਣਾਂ ਅਤੇ ਸਮੂਹ ਸਿਖਿਆਰਥਣਾਂ ਨੇ ਪੰਜਾਬੀ ਬੋਲਣ, ਪੰਜਾਬੀ ਪੜ੍ਹਨ ਅਤੇ ਪੰਜਾਬੀ ਲਿਖਣ ਲਈ ਸਹੁੰ ਚੁੱਕੀ। ਅੰਤ ਵਿਚ ਸਿਲਾਈ ਸੈਂਟਰ ਦੀ ਪ੍ਰਿੰਸੀਪਲ ਹਰਜਿੰਦਰ ਕੌਰ ਕਾਤਰੋਂ ਦਾ ਸਨਮਾਨ ਕੀਤਾ ਗਿਆ ।
ਪਿਛਲੀ ਖ਼ਬਰ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਨੇ ਭਾਜਪਾ ਦੀ ਰੈਲੀ ਸੰਬੰਧੀ ਲਿਆ ਜਾਇਜ਼ਾ ਅਗਲੀ ਖ਼ਬਰ ਜਥੇਦਾਰ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਵਲੋਂ ਤਿੰਨ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।