24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਪੰਜਾਬੀ ਦਿਵਸ ਮਨਾਇਆ

ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਪੇਸ਼ ਕੀਤੀਆਂ, ਮਿਡਲ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਨੇ ਡਰਾਇੰਗ ਅਤੇ ਪੇਂਟਿੰਗ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਵਿਸ਼ੇ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।

ਅਜੀਤ ਡੈਸਕ 24-09-2026
ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਪੇਸ਼ ਕੀਤੀਆਂ, ਮਿਡਲ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਨੇ ਡਰਾਇੰਗ ਅਤੇ ਪੇਂਟਿੰਗ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਵਿਸ਼ੇ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਵਿਦਿਆਰਥੀਆਂ ਨੂੰ ਆਪਣੀਆਂ ਭਾਸ਼ਾਈ ਅਤੇ ਸੱਭਿਆਚਾਰਕ ਜੜ੍ਹਾਂ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ। ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਨੇ ਪੰਜਾਬੀ ਭਾਸ਼ਾ ਦੀ ਸੁੰਦਰਤਾ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਅਮੀਰ ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਸੀ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਮੈਂਬਰ, ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਪੀ.ਆਈ.ਐਮ. ਵਲੋਂ 30 ਨੂੰ ਭਖਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਜਾਵੇਗਾ -ਗਰਚਾ ਅਗਲੀ ਖ਼ਬਰ ਅਮਨਦੀਪ ਸਿੰਘ ਚੂੰਘਾ ਕੋਆਪ੍ਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਬਰਨਾਲਾ ਦੇ ਚੇਅਰਮੈਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।