ਪਿੰਡ ਪੱਖੋਕੇ ਵਿਖੇ ਭਾਕਿਯੂ ਏਕਤਾ ਉਗਰਾਹਾਂ ਵਲੋਂ 5 ਅਕਤੂਬਰ ਦੇ ਰੋਸ ਪ੍ਰਦਰਸ਼ਨ ਸੰਬੰਧੀ ਅਹਿਮ ਮੀਟਿੰਗ
ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂਆਂ ਦੀ ਅਗਵਾਈ ਵਿਚ 5 ਅਕਤੂਬਰ ਦੇ ਧਰਨੇ ਸਬੰਧੀ ਪਿੰਡ ਪੱਖੋਕੇ ਵਿਖੇ ਕਿਸਾਨ ਬੀਬੀਆਂ ਅਤੇ ਭੈਣਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਬਲਾਕ ਆਗੂ ਦਰਸ਼ਨ ਸਿੰਘ ਚੀਮਾ, ਸੰਦੀਪ ਕੌਰ ਪੱਤੀ, ਹਰੀ ਸਿੰਘ ਭਗਤਪੁਰਾ , ਰਣਜੀਤ ਕੌਰ ਪੱਤੀ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਜਥੇਬੰਦੀ ਵਲੋਂ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ (ਡੀ.
ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂਆਂ ਦੀ ਅਗਵਾਈ ਵਿਚ 5 ਅਕਤੂਬਰ ਦੇ ਧਰਨੇ ਸਬੰਧੀ ਪਿੰਡ ਪੱਖੋਕੇ ਵਿਖੇ ਕਿਸਾਨ ਬੀਬੀਆਂ ਅਤੇ ਭੈਣਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਬਲਾਕ ਆਗੂ ਦਰਸ਼ਨ ਸਿੰਘ ਚੀਮਾ, ਸੰਦੀਪ ਕੌਰ ਪੱਤੀ, ਹਰੀ ਸਿੰਘ ਭਗਤਪੁਰਾ , ਰਣਜੀਤ ਕੌਰ ਪੱਤੀ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਜਥੇਬੰਦੀ ਵਲੋਂ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰਾਂ ਦੇ ਕੀਤੇ ਜਾ ਰਹੇ ਘਿਰਾਓ ਦੀਆਂ ਤਿਆਰੀਆਂ ਨੂੰ ਉਲੀਕਣਾ ਅਤੇ ਬੀਬੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਸੀ। ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਲੋਕ-ਵਿਰੋਧੀ ਨੀਤੀਆਂ ਕਾਰਨ ਅੱਜ ਕਿਸਾਨੀ ਅਤੇ ਆਮ ਲੋਕ ਗੰਭੀਰ ਸੰਕਟ ਵਿਚੋਂ ਗੁਜ਼ਰ ਰਹੇ ਹਨ। ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮਨਾਉਣ ਲਈ ਅਤੇ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ 5 ਅਕਤੂਬਰ ਨੂੰ ਡੀ.ਸੀ. ਦਫ਼ਤਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਮੌਕੇ ਹਾਜ਼ਰ ਕਿਸਾਨ ਬੀਬੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਵੱਡੀ ਗਿਣਤੀ ਵਿਚ ਕਾਫ਼ਲੇ ਬੰਨ੍ਹ ਕੇ 5 ਅਕਤੂਬਰ ਦੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣਗੀਆਂ। ਮੀਟਿੰਗ ਦੌਰਾਨ ਪਿੰਡ ਪੱਧਰ ’ਤੇ ਡਿਊਟੀਆਂ ਲਗਾਈਆਂ ਗਈਆਂ ਤਾਂ ਜੋ ਹਰ ਘਰ ਤੱਕ ਸੁਨੇਹਾ ਪਹੁੰਚਾਇਆ ਜਾ ਸਕੇ। ਇਸ ਮੀਟਿੰਗ ਵਿਚ ਨਿਰਮਲ ਸਿੰਘ, ਗੁਰਦੀਪ ਸਿੰਘ ਦੀਪਾ, ਚਰਨਜੀਤ ਸਿੰਘ, ਗੁਰਮੇਲ ਸਿੰਘ , ਜਸਵਿੰਦਰ ਕਰ, ਕੁਲਵਿੰਦਰ ਕੌਰ, ਬਲਜੀਤ ਕੌਰ, ਹਰਬੰਸ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ।