25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਭਦੌੜ, 24 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-70ਵੇਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਪੀ. ਐਮ.

ਪੀ.ਐਮ.ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਸਟਾਫ਼ ਬੱਚਿਆਂ ਦਾ ਸਨਮਾਨ ਕਰਦੇ ਹੋਏ। ਤਸਵੀਰ : ਰਜਿੰਦਰ ਬੱਤਾ 25-09-2026
ਭਦੌੜ, 24 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-70ਵੇਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਪੀ.ਐਮ.ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਦੌੜ ਦੀਆਂ ਵਿਦਿਆਰਥਣਾਂ ਨੇ ਪੁਜ਼ੀਸ਼ਨਾਂ ਹਾਸਿਲ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਮੈਡਮ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਡੀ.ਪੀ.ਈ. ਗੁਰਪ੍ਰੀਤ ਸਿੰਘ ਅਤੇ ਮਾ: ਸੁਰਜੀਤ ਸਿੰਘ ਬੁੱਘੀ ਦੀ ਯੋਗ ਤਿਆਰੀ ਸਦਕਾ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਦੌਰਾਨ ਸਕੂਲ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ ਅੰਡਰ 46 ਕਿੱਲੋ ਗ੍ਰਾਮ ਵਰਗ ਵਿਚੋਂ ਦੂਜਾ ਸਥਾਨ ਅਤੇ ਰਮਨਪ੍ਰੀਤ ਕੌਰ ਨੇ ਅੰਡਰ 42 ਕਿੱਲੋ ਵਿਚੋਂ ਤੀਜਾ ਸਥਾਨ ਹਾਸਲ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ ਜਿਨ੍ਹਾਂ ਦਾ ਸਕੂਲ ਪੁੱਜਣ ਭਰਵਾਂ ਸਵਾਗਤ ਕਰਦੇ ਹੋਏ ਸਕੂਲ ਤਰਫ਼ੋਂ ਜੇਤੂ ਅਤੇ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਮੈਡਮ ਪਰਮਜੀਤ ਕੌਰ, ਗਗਨਦੀਪ ਕੌਰ, ਅਮਨਦੀਪ ਕੌਰ ਅਤੇ ਲੈਕਚਰਾਰ ਅਮਰਿੰਦਰ ਸਿੰਘ ਆ ਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਡਰਨ ਕਾਲਜ ਵਿਖੇ ਐਨ.ਐਸ.ਐਸ. ਕੈਂਪ ਲਗਾਇਆ ਅਗਲੀ ਖ਼ਬਰ ਗਮਾਡਾ ’ਚ ਹੋਏ ਵੱਡੀ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਜਲਦ ਖੁਲਾਸੇ ਆਉਣਗੇ ਸਾਹਮਣੇ-ਰਵਨੀਤ ਸਿੰਘ ਬਿੱਟੂ ਕਿਹਾ, ਜੇਕਰ ਸੱਚੇ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।