30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਸਰਕਾਰ ਨੂੰ ਘੇਰਿਆ

ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਹਾੜਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਪਰ ਦੁੱਖ ਦੀ ਗੱਲ ਹੈ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਸ਼ਹੀਦ ਭਗਤ ਸਿੰਘ ਦੇ ਨਾਂਅ ਨੂੰ ਸਿਰਫ਼ ਆਪਣੀਆਂ ਵੋਟਾਂ ਪੱਕੀਆਂ ਕਰਨ ਲਈ ਵਰਤਿਆ ਹੈ। ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ, ਪ੍ਰੈੱਸ ਸਕੱਤਰ ਸੈਂਬਰ ਸਿੰਘ, ਕੈਸ਼ੀਅਰ ਜਗਸੀਰ ਸਿੰਘ, ਸਰਪ੍ਰਸਤ ਬੇਅੰਤ ਸਿੰਘ, ਮਨਜੀਤ ਸਿੰਘ, ਬਲਕਰਨ ਸਿੰਘ, ਲਵਪ੍ਰੀਤ ਸਿੰਘ ਆਦਿ ਨੇ ‘ਆਪ’ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਿਰਫ਼ ਪੀਲੇ ਰੰਗ ਦੀਆਂ ਪੱਗਾਂ ਬੰਨ੍ਹ ਕੇ ਜਾਂ ਮੰਚਾਂ ’ਤੇ ਦਾਅਵੇ ਕਰ ਕੇ ਭਗਤ ਸਿੰਘ ਦੀ ਸੋਚ ’ਤੇ ਨਹੀਂ ਚੱਲਿਆ ਜਾ ਸਕਦਾ।

ਅਜੀਤ ਡੈਸਕ 30-09-2026
ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਹਾੜਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਪਰ ਦੁੱਖ ਦੀ ਗੱਲ ਹੈ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਸ਼ਹੀਦ ਭਗਤ ਸਿੰਘ ਦੇ ਨਾਂਅ ਨੂੰ ਸਿਰਫ਼ ਆਪਣੀਆਂ ਵੋਟਾਂ ਪੱਕੀਆਂ ਕਰਨ ਲਈ ਵਰਤਿਆ ਹੈ। ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ, ਪ੍ਰੈੱਸ ਸਕੱਤਰ ਸੈਂਬਰ ਸਿੰਘ, ਕੈਸ਼ੀਅਰ ਜਗਸੀਰ ਸਿੰਘ, ਸਰਪ੍ਰਸਤ ਬੇਅੰਤ ਸਿੰਘ, ਮਨਜੀਤ ਸਿੰਘ, ਬਲਕਰਨ ਸਿੰਘ, ਲਵਪ੍ਰੀਤ ਸਿੰਘ ਆਦਿ ਨੇ ‘ਆਪ’ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਿਰਫ਼ ਪੀਲੇ ਰੰਗ ਦੀਆਂ ਪੱਗਾਂ ਬੰਨ੍ਹ ਕੇ ਜਾਂ ਮੰਚਾਂ ’ਤੇ ਦਾਅਵੇ ਕਰ ਕੇ ਭਗਤ ਸਿੰਘ ਦੀ ਸੋਚ ’ਤੇ ਨਹੀਂ ਚੱਲਿਆ ਜਾ ਸਕਦਾ। ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਗੋਰੇ ਅੰਗਰੇਜ਼ਾਂ ਨੂੰ ਬਾਹਰ ਕੱਢਿਆ ਸੀ, ਪਰ ਅੱਜ ਦੇ ’ਕਾਲੇ ਅੰਗਰੇਜ਼’ ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਨੂੰ ਲੁੱਟ ਵੀ ਰਹੇ ਹਨ ਤੇ ਕੁੱਟ ਵੀ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੇਵਾ ਕੇਂਦਰਾਂ ਵਿਚ ਤਾਇਨਾਤ ਨੌਜਵਾਨ ਮੁਲਾਜ਼ਮਾਂ ਦਾ ਲਗਾਤਾਰ ਸ਼ੋਸ਼ਣ ਕੀਤਾ ਜਾ ਰਿਹਾ ਹੈ। ਪੰਜਾਬ ਦੇ ਅਵਾਮ ਦਾ ਕਰੋੜਾਂ ਰੁਪਇਆ ਸਰਕਾਰੀ ਸਿਸਟਮ ਸੁਧਾਰਨ ਦੀ ਬਜਾਏ ਨਿੱਜੀ ਕੰਪਨੀਆਂ ਦੇ ਖ਼ਜ਼ਾਨੇ ਭਰਨ ’ਤੇ ਲਗਾਇਆ ਜਾ ਰਿਹਾ ਹੈ। ਸੇਵਾ ਕੇਂਦਰ ਮੁਲਾਜ਼ਮ ਅੱਜ ਵੀ ਸ਼ਹੀਦ ਭਗਤ ਸਿੰਘ ਦੀ ਕ੍ਰਾਂਤੀਕਾਰੀ ਅਤੇ ਹੱਕ-ਸੱਚ ਦੀ ਸੋਚ ’ਤੇ ਪਹਿਰਾ ਦੇ ਰਹੇ ਹਨ, ਪਰ ਮੌਜੂਦਾ ਸਰਕਾਰਾਂ ਸ਼ਹੀਦਾਂ ਦੇ ਨਾਂਅ ’ਤੇ ਪੰਜਾਬ ਦੀ ਭੋਲੀ-ਭਾਲੀ ਜਨਤਾ ਨੂੰ ਗੁਮਰਾਹ ਕਰ ਕੇ ਆਪਣੇ ਸਿਆਸੀ ਹਿਤ ਪੂਰੇ ਕਰ ਰਹੀਆਂ ਹਨ।
ਪਿਛਲੀ ਖ਼ਬਰ ਇੰਸਪੈਕਟਰ ਕਮਲਜੀਤ ਕੌਰ ਨੇ ਥਾਣਾ ਮਹਿਲ ਕਲਾਂ ਦੇ ਐਸ.ਐੱਚ.ਓ. ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਸਾਈਂ ਮੰਦਰ ਵਿਖੇ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਮਹਾਂਉਤਸਵ ਹੋਇਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।