01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

4 ਨੂੰ ਰੈਲੀ ’ਚ ਸੁਖਬੀਰ ਸਿੰਘ ਬਾਦਲ, ਮਜੀਠੀਆ ਸਮੇਤ ਸੀਨੀਅਰ ਲੀਡਰਸ਼ਿਪ ਕਰੇਗੀ ਸ਼ਿਰਕਤ

ਮਾਲੇਰਕੋਟਲਾ, 30 ਸਤੰਬਰ (ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਖ਼ਾਨਪੁਰ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਜਾ ਰਹੀ ‘ਪੰਜਾਬ ਬਚਾਓ’ ਰੈਲੀ ਇਤਿਹਾਸਿਕ ਹੋਵੇਗੀ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਅਮਰਗੜ੍ਹ ਤੋਂ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ ਨੇ ਪਿੰਡਾਂ ਅੰਦਰ ਮੀਟਿੰਗਾਂ ਦੌਰਾਨ ਗੱਲਬਾਤ ਸਮੇਂ ਕੀਤਾ ।

ਅਜੀਤ ਡੈਸਕ 01-10-2026
ਮਾਲੇਰਕੋਟਲਾ, 30 ਸਤੰਬਰ (ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਖ਼ਾਨਪੁਰ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਜਾ ਰਹੀ ‘ਪੰਜਾਬ ਬਚਾਓ’ ਰੈਲੀ ਇਤਿਹਾਸਿਕ ਹੋਵੇਗੀ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਅਮਰਗੜ੍ਹ ਤੋਂ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ ਨੇ ਪਿੰਡਾਂ ਅੰਦਰ ਮੀਟਿੰਗਾਂ ਦੌਰਾਨ ਗੱਲਬਾਤ ਸਮੇਂ ਕੀਤਾ । ਨੌਜਵਾਨ ਆਗੂ ਜੱਸੀ ਮੰਨਵੀ ਨੇ ਆਖਿਆ ਕਿ ਪੰਜਾਬ ਬਚਾਓ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਵਲੋਂ ਸੰਬੋਧਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸ. ਬਾਦਲ ਦੀ ਆਮਦ ਨੂੰ ਲੈ ਕੇ ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਭਾਰੀ ਉਤਸ਼ਾਹ ਹੈ। ਨੌਜਵਾਨ ਵਰਗ ਵਲੋਂ ਕਾਫਲੇ ਬਣਾ ਕੇ ਰੈਲੀ ਅੰਦਰ ਪਹੁੰਚਿਆ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ’ਚ ਹੋਈਆਂ ਰੈਲੀਆਂ ’ਚ ਪਹੁੰਚੇ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਵਿਧਾਨ ਸਭਾ ਚੋਣਾਂ 2027 ’ਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਜਸਬੀਰ ਸਿੰਘ ਜੱਸੀ ਮੰਨਵੀ ਨੇ ਕਿਹਾ ਕਿ ਹਲਕਾ ਅਮਰਗੜ੍ਹ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਰ ਸੰਘਰਸ਼ ਵਿੱਚ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਇਸੇ ਲਈ ‘ਪੰਜਾਬ ਬਚਾਓ’ ਮੁਹਿੰਮ ਤਹਿਤ 4 ਅਕਤੂਬਰ ਨੂੰ ਦਾਣਾ ਮੰਡੀ ਖਾਨਪੁਰ ਵਿਖੇ ਹੋਣ ਵਾਲ਼ੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਸ਼ਾਂਤ ਸਿੰਘ ਜਲਾਲਾਬਾਦ, ਯੂਥ ਅਕਾਲੀ ਆਗੂ ਇਰਫਾਨ ਰੋਹੀੜ੍ਹਾ ਤੇ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਸੰਗਰੂਰ ਦੇ ਸਾਬਕਾ ਚੇਅਰਮੈਨ ਹਰਪਾਲ ਸਿੰਘ ਬਡਰੁੱਖਾਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਅਗਲੀ ਖ਼ਬਰ ਸੜਕ ਹਾਦਸੇ ’ਚ ਸਕੂਟਰੀ ਸਵਾਰ ਮਾਂ ਦੀ ਮੌਤ, ਧੀ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।