02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਹਿਲ ਕਲਾਂ ’ਚ ਕਾਂਗਰਸ ਵਲੋਂ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ 5 ਨੂੰ

ਮਹਿਲ ਕਲਾਂ, 1 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਵਿਚ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਨਸ਼ਿਆਂ ਦੀ ਸਮੱਸਿਆ ਅਤੇ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਦੀ ਅਸਫਲਤਾ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਵਲੋਂ ਮਹਿਲ ਕਲਾਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਐੱਸ. ਸੀ.

ਅਜੀਤ ਡੈਸਕ 02-10-2026
ਮਹਿਲ ਕਲਾਂ, 1 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਵਿਚ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਨਸ਼ਿਆਂ ਦੀ ਸਮੱਸਿਆ ਅਤੇ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਦੀ ਅਸਫਲਤਾ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਵਲੋਂ ਮਹਿਲ ਕਲਾਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਐੱਸ.ਸੀ. ਵਿਭਾਗ ਦੇ ਸੂਬਾ ਆਗੂ ਬੰਨੀ ਖਹਿਰਾ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਬੰਨੀ ਖਹਿਰਾ ਨੇ ਕਿਹਾ ਕਿ ਸੂਬੇ ਵਿਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਕਈ ਹੱਸਦੇ-ਵੱਸਦੇ ਪਰਿਵਾਰ ਉੱਜੜ ਚੁੱਕੇ ਹਨ। ਜ਼ਮੀਨੀ ਪੱਧਰ ’ਤੇ ਸਰਕਾਰ ਦੇ ਸਾਰੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ, ਜਿਸ ਕਾਰਨ ਆਮ ਲੋਕਾਂ ਵਿਚ ਰੋਸ ਹੈ। ਖਹਿਰਾ ਨੇ ਐਲਾਨ ਕੀਤਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਹਲਕਾ ਮਹਿਲ ਕਲਾਂ ਦੇ ਹਰ ਪਿੰਡ ਵਿਚ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕਰ ਕੇ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ। ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਵਿਰੁੱਧ 5 ਅਕਤੂਬਰ ਨੂੰ ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਸਥਿਤ ਮਹਿਲ ਕਲਾਂ ਬੱਸ ਅੱਡੇ ਵਿਖੇ ਕਾਂਗਰਸ ਵਲੋਂ ਵੱਡਾ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਜਥੇਬੰਦੀਆਂ, ਪਾਰਟੀ ਵਰਕਰਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਇਸ ਧਰਨੇ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਸਮੇਂ ਪ੍ਰਧਾਨ ਗਗਨ ਸਰਾਂ ਕੁਰੜ, ਸਰਬਜੀਤ ਸਿੰਘ ਸਰਬੀ, ਗੁਰਮੇਲ ਸਿੰਘ ਮੇਲਾ ਸਹਿਜੜਾ, ਦੀਪਿੰਦਰ ਸਿੰਘ ਦੀਪਾ, ਸੁਖਬੀਰ ਸਿੰਘ ਕਲਾਲਾ, ਗੁਰਦੀਪ ਸਿੰਘ ਰਾਏਸਰ, ਸੁਖਵਿੰਦਰ ਸਿੰਘ ਸੁੱਖੀ ਵਜੀਦਕੇ, ਹਰਦੀਪ ਸਿੰਘ, ਬਲਜਿੰਦਰ ਸਿੰਘ ਸਹਿਜੜਾ, ਸਰਬਜੀਤ ਸਿੰਘ ਵਜੀਦਕੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਗਾਂਧੀ ਜੈਅੰਤੀ ਮਨਾਈ ਅਗਲੀ ਖ਼ਬਰ ਏ.ਡੀ.ਸੀ. ਵਲੋਂ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਦੀ ਅਚਨਚੇਤ ਚੈਕਿੰਗ 9 ਵਜੇ ਹਾਜ਼ਰੀ ਯਕੀਨੀ ਬਣਾਉਣ ਦੇ ਆਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।