ਬਾਬਾ ਫੂਲ ਬਿਰਧ ਘਰ ਤਪਾ ਵਿਖੇ ਮਨਾਇਆ ਬਜ਼ੁਰਗਾਂ ਲਈ ਕੌਮਾਂਤਰੀ ਦਿਵਸ
ਤਪਾ ਮੰਡੀ, 1 ਅਕਤੂਬਰ (ਪ੍ਰਵੀਨ ਗਰਗ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਾਬਾ ਫੂਲ ਬਿਰਧ ਘਰ ਤਪਾ ਵਿਖੇ ਬਜ਼ੁਰਗਾਂ ਲਈ ਕੌਮਾਂਤਰੀ ਦਿਵਸ ਮਨਾਇਆ ਗਿਆ। ਸਟੇਟ ਐਕਸ਼ਨ ਫ਼ਾਰ ਸੀਨੀਅਰ ਸਿਟੀਜ਼ਨ 2026-27 ਤਹਿਤ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ‘ਸਾਡੇ ਬਜ਼ੁਰਗ-ਸਾਡਾ ਮਾਣ’ ਤਹਿਤ ਲਗਾਏ ਗਏ ਵਿਸ਼ੇਸ਼ ਮੈਡੀਕਲ ਤੇ ਸੁਵਿਧਾ ਕੈਂਪ ਦਾ ਉਦਘਾਟਨ ਐਸ.
ਹ
ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਐਸ.ਡੀ.ਐਮ ਆਯੂਸ਼ ਗੋਇਲ। ਤਸਵੀਰ : ਪ੍ਰਵੀਨ ਗਰਗ
02-10-2026
ਤਪਾ ਮੰਡੀ, 1 ਅਕਤੂਬਰ (ਪ੍ਰਵੀਨ ਗਰਗ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਾਬਾ ਫੂਲ ਬਿਰਧ ਘਰ ਤਪਾ ਵਿਖੇ ਬਜ਼ੁਰਗਾਂ ਲਈ ਕੌਮਾਂਤਰੀ ਦਿਵਸ ਮਨਾਇਆ ਗਿਆ। ਸਟੇਟ ਐਕਸ਼ਨ ਫ਼ਾਰ ਸੀਨੀਅਰ ਸਿਟੀਜ਼ਨ 2026-27 ਤਹਿਤ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ‘ਸਾਡੇ ਬਜ਼ੁਰਗ-ਸਾਡਾ ਮਾਣ’ ਤਹਿਤ ਲਗਾਏ ਗਏ ਵਿਸ਼ੇਸ਼ ਮੈਡੀਕਲ ਤੇ ਸੁਵਿਧਾ ਕੈਂਪ ਦਾ ਉਦਘਾਟਨ ਐਸ.ਡੀ.ਐਮ ਆਯੂਸ਼ ਗੋਇਲ (ਆਈ.ਏ.ਐਸ.) ਵਲੋਂ ਕੀਤਾ ਗਿਆ। ਹਾਜ਼ਰੀਨ ਬਜ਼ੁਰਗਾਂ ਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਆਯੂਸ਼ ਗੋਇਲ ਨੇ ਕਿਹਾ ਕਿ ਉਹ ਸਮਾਜ ਹੀ ਕਾਮਯਾਬ ਮੰਨਿਆ ਜਾਂਦਾ ਹੈ ਜਿੱਥੇ ਬੱਚੇ ਖ਼ੁਸ਼ ਹਨ ਤੇ ਵੱਡਿਆਂ ਦੀ ਇੱਜ਼ਤ ਕਰਦੇ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੇ ਤਜਰਬੇ ਤੋਂ ਨੌਜਵਾਨਾਂ ਨੂੰ ਬਹੁਤ ਕੁੱਝ ਸਿੱਖਣ ਦੀ ਲੋੜ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਤੰਦਰੁਸਤੀ ਨੂੰ ਯਕੀਨੀ ਬਣਾਉਣਾ ਹੈ। ਕੈਂਪ ਦੌਰਾਨ ਵੱਖ-ਵੱਖ ਤਜਰਬੇਕਾਰ ਡਾਕਟਰਾਂ ਅਤੇ ਮਾਹਿਰਾਂ ਵਲੋਂ ਇੱਕੋ ਛੱਤ ਹੇਠ ਬਜ਼ੁਰਗਾਂ ਲਈ ਅੱਖਾਂ ਦੀ ਜਾਂਚ, ਹੱਡੀਆਂ ਦੀ ਜਾਂਚ, ਗੈਰ-ਸੰਕਰਾਮਕ ਬਿਮਾਰੀਆਂ ਦੀ ਸਕਰੀਨਿੰਗ, ਡਿਮੈਂਸ਼ੀਆ ਦੀ ਪਛਾਣ, ਮਨੋਵਿਗਿਆਨਕ ਸਲਾਹ ਆਦਿ ਸੁਵਿਧਾਵਾਂ ਪ੍ਰਦਾਨ ਕੀਤੀਆਂ ਗਈਆਂ। ਮੈਡੀਕਲ ਜਾਂਚ ਤੋਂ ਇਲਾਵਾ, ਸਮਾਜਿਕ ਸੁਰੱਖਿਆ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ, ਸੀਨੀਅਰ ਸਿਟੀਜ਼ਨ ਕਾਰਡ ਅਤੇ ਬੈਂਕਾਂ ਦੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵੀ ਸਟਾਲ ਲਗਾਇਆ ਗਿਆ, ਜਿੱਥੇ ਬਜ਼ੁਰਗਾਂ ਨੂੰ ਮੁਫ਼ਤ ਕਾਨੂੰਨੀ ਸਲਾਹ, ਉਨ੍ਹਾਂ ਦੇ ਕਾਨੂੰਨੀ ਹੱਕਾਂ, ਮੇਨਟੇਨੈਂਸ, ਸੰਪਤੀ ਸਬੰਧੀ ਮਸਲਿਆਂ ਅਤੇ ਸੀਨੀਅਰ ਸਿਟੀਜ਼ਨ ਐਕਟ ਬਾਰੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ: ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ ਇਸੇ ਤਰ੍ਹਾਂ ਦੇ ਹੋਰ ਮੈਡੀਕਲ ਕੈਂਪ ਸ਼ਹਿਣਾ, ਮਹਿਲ ਕਲਾਂ, ਧਨੌਲਾ ਵਿਖੇ ਵੀ ਲਗਾਏ ਜਾਣਗੇ ਤਾਂ ਜੋ ਕੋਈ ਵੀ ਬਜ਼ੁਰਗ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਬੱਚਿਆਂ ਦੀਆਂ ਪੇਸ਼ਕਾਰੀਆਂ ਅਤੇ ਬਜ਼ੁਰਗਾਂ ਤੇ ਬੱਚਿਆਂ ਦੀਆਂ ਰੋਚਕ ਖੇਡਾਂ ਵੀ ਕਰਵਾਈਆਂ ਗਈਆਂ ਅਤੇ ‘ਇੱਕ ਰੁੱਖ ਮਾਂ ਦੇ ਨਾਂਅ’ ਤਹਿਤ ਪੌਦੇ ਵੀ ਲਗਾਏ ਗਏ। ਇਸ ਤੋਂ ਇਲਾਵਾ ਬਜ਼ੁਰਗਾਂ ਲਈ ਯੋਗ ਕੈਂਪ ਦਾ ਆਯੋਜਨ ਕੀਤਾ ਗਿਆ ਤੇ ਬੱਚਿਆਂ ਵਲੋਂ ਬਜ਼ੁਰਗਾਂ ਦੇ ਸਤਿਕਾਰ ਤੇ ਦੇਖਭਾਲ ਲਈ ਸਹੁੰ ਵੀ ਚੁੱਕੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਨ ਸਿੰਘ ਸੈਕਟਰੀ ਰੈੱਡ ਕਰਾਸ, ਪਰਮਿੰਦਰ ਸਿੰਘ ਉੱਗੋਕੇ, ਸਰਪੰਚ ਹਰਵਿੰਦਰ ਸਿੰਘ ਢਿਲਵਾਂ, ਸੀਨੀਅਰ ਸਿਟੀਜ਼ਨ ਸੋਸਾਇਟੀ ਬਰਨਾਲਾ ਦੇ ਪ੍ਰਧਾਨ ਜੀ.ਸੀ. ਗੋਇਲ, ਯੂਨੀਵਰਸਿਟੀ ਕਾਲਜ ਢਿਲਵਾਂ ਦੇ ਵਿਦਿਆਰਥੀ ਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਮੌਜੂਦ ਸਨ।