ਵਿਸ਼ੇਸ਼ ਜਾਗਰੂਕਤਾ ਤੇ ਸਹਾਇਤਾ ਪ੍ਰੋਗਰਾਮ ਕਰਵਾਇਆ
ਬਰਨਾਲਾ, 2 ਅਕਤੂਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਗਾਂਧੀ ਜੈਯੰਤੀ ਨੂੰ ਸਮਰਪਿਤ ਸਥਾਨਕ ਕੁਸ਼ਟ ਆਸ਼ਰਮ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਪ੍ਰੋਗਰਾਮ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਲੈਪਰੋਸੀ ਅਫ਼ਸਰ ਅਤੇ ਸਿਵਲ ਹਸਪਤਾਲ ਬਰਨਾਲਾ ਦੇ ਚਮੜੀ ਰੋਗਾਂ ਦੇ ਮਾਹਿਰ ਡਾ: (ਮੇਜਰ) ਕਾਕੁਲ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਸ਼ਟ ਰੋਗ ਪੂਰੀ ਤਰ੍ਹਾਂ ਇਲਾਜ ਯੋਗ ਹੈ।
ਅਜੀਤ ਡੈਸਕ
03-10-2026