04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮੁਫ਼ਤ ਤੀਰਥ ਯਾਤਰਾ ਦੇ ਨਾਂਅ ’ਤੇ ਪੰਜਾਬ ਦਾ ਪੈਸਾ ਬਾਹਰਲੇ ਸੂਬਿਆਂ ਨੂੰ ਦੇ ਰਹੀ ‘ਆਪ’ ਸਰਕਾਰ-ਕੈਪਟਨ ਸਿੱਧੂ

ਬਰਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਫ਼ਤ ਤੀਰਥ ਯਾਤਰਾ ਸਕੀਮ ਤਹਿਤ ਬਾਹਰਲੇ ਸੂਬਿਆਂ ਦੀਆਂ ਬੱਸਾਂ ਹਾਇਰ ਕਰਨ ਦੇ ਮੁੱਦੇ ’ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਸੈਨਿਕ ਵਿੰਗ ਦੇ ਸੂਬਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇਣ ਦੇ ਨਾਂਅ ’ਤੇ ਜੇਕਰ ਸੈਂਕੜੇ ਬੱਸਾਂ ਬਾਹਰਲੇ ਸੂਬਿਆਂ ਤੋਂ ਮੰਗਵਾਈਆਂ ਜਾ ਰਹੀਆਂ ਹਨ ਤਾਂ ਇਸ ਨਾਲ ਪੰਜਾਬ ਦੇ ਟਰਾਂਸਪੋਰਟਰਾਂ ਅਤੇ ਬੱਸ ਆਪ੍ਰੇਟਰਾਂ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ ।

ਅਜੀਤ ਡੈਸਕ 04-10-2026
ਬਰਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਫ਼ਤ ਤੀਰਥ ਯਾਤਰਾ ਸਕੀਮ ਤਹਿਤ ਬਾਹਰਲੇ ਸੂਬਿਆਂ ਦੀਆਂ ਬੱਸਾਂ ਹਾਇਰ ਕਰਨ ਦੇ ਮੁੱਦੇ ’ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਸੈਨਿਕ ਵਿੰਗ ਦੇ ਸੂਬਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇਣ ਦੇ ਨਾਂਅ ’ਤੇ ਜੇਕਰ ਸੈਂਕੜੇ ਬੱਸਾਂ ਬਾਹਰਲੇ ਸੂਬਿਆਂ ਤੋਂ ਮੰਗਵਾਈਆਂ ਜਾ ਰਹੀਆਂ ਹਨ ਤਾਂ ਇਸ ਨਾਲ ਪੰਜਾਬ ਦੇ ਟਰਾਂਸਪੋਰਟਰਾਂ ਅਤੇ ਬੱਸ ਆਪ੍ਰੇਟਰਾਂ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਪੰਜਾਬ ਦੇ ਟਰਾਂਸਪੋਰਟ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਅੱਖੋਂ-ਪਰੋਖੇ ਕਰ ਕੇ ਸੂਬੇ ਦਾ ਪੈਸਾ ਬਾਹਰ ਭੇਜਿਆ ਜਾ ਰਿਹਾ ਹੈ, ਜਦੋਂਕਿ ਪੰਜਾਬ ’ਚ ਵੱਡੀ ਗਿਣਤੀ ਵਿਚ ਟਰਾਂਸਪੋਰਟਰ ਅਤੇ ਬੱਸ ਆਪ੍ਰੇਟਰ ਇਸ ਕਾਰੋਬਾਰ ਨਾਲ ਜੁੜੇ ਹੋਏ ਹਨ ਅਤੇ ਸਰਕਾਰ ਵਲੋਂ ਤੀਰਥ ਯਾਤਰਾ ਲਈ ਉਨ੍ਹਾਂ ਦੀਆਂ ਬੱਸਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਪੰਜਾਬ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਬਾਹਰਲੇ ਸੂਬਿਆਂ ਦੀਆਂ ਬੱਸਾਂ ਹਾਇਰ ਕਰਨਾ ਸੂਬੇ ਦੇ ਆਰਥਿਕ ਹਿੱਤਾਂ ਦੇ ਉਲਟ ਹੈ। ਇਸ ਮੌਕੇ ਸੂਬੇਦਾਰ ਮੇਜਰ ਰਾਜ ਸਿੰਘ, ਸੂਬੇਦਾਰ ਇੰਦਰਜੀਤ ਸਿੰਘ, ਵਾਰੰਟ ਅਫ਼ਸਰ ਅਵਤਾਰ ਸਿੰਘ, ਸੂਬੇਦਾਰ ਹਰਜਿੰਦਰ ਸਿੰਘ, ਹੌਲਦਾਰ ਬਸੰਤ ਸਿੰਘ, ਗੁਰਦੇਵ ਸਿੰਘ ਮੱਕੜਾ, ਕੈਪਟਨ ਗੁਲਾਬ ਸਿੰਘ, ਹੌਲਦਾਰ ਬਸੰਤ ਸਿੰਘ ਆਦਿ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਨਾਜ ਮੰਡੀ ਬਰਨਾਲਾ ’ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਵਿਦਿਆਰਥੀਆਂ ਨਾਲ ਇੰਟਰਐਕਟਿਵ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।