05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਤਪਾ ’ਚ ਕਾਸੋ ਆਪ੍ਰੇਸ਼ਨ ਦੌਰਾਨ ਨਸ਼ਿਆਂ ਖ਼ਿਲਾਫ਼ ਚਲਾਇਆ ਸਰਚ ਅਭਿਆਨ ਨਸ਼ਾ ਇੱਕ ਸਮਾਜਿਕ ਬਿਮਾਰੀ ਬਣ ਗਈ ਹੈ ਜਿਸ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਠੱਲ੍ਹ ਪਾਈ ਜਾ ਸਕਦੀ ਹੈ-ਐਸ.ਪੀ. ਸਿੰਗਲਾ

ਤਪਾ ਮੰਡੀ, 4 ਅਕਤੂਬਰ (ਪ੍ਰਵੀਨ ਗਰਗ)- ਨਸ਼ਾ ਇਕ ਸਮਾਜਿਕ ਬਿਮਾਰੀ ਬਣ ਗਈ ਹੈ, ਜਿਸ ਨੂੰ ਸਮਾਜ ਦੇ ਸਹਿਯੋਗ ਨਾਲ ਹੀ ਸਾਫ਼ ਕੀਤਾ ਜਾ ਸਕਦਾ ਹੈ ਅਤੇ ਫਿਰ ਹੀ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਵਲੋਂ ਤਪਾ ਵਿਖੇ ਵੱਖ-ਵੱਖ ਥਾਵਾਂ ’ਤੇ ਚਲਾਏ ਕਾਸੋ ਅਪਰੇਸ਼ਨ ਉਪਰੰਤ ਐਸ.

ਅਜੀਤ ਡੈਸਕ 05-10-2026
ਤਪਾ ਮੰਡੀ, 4 ਅਕਤੂਬਰ (ਪ੍ਰਵੀਨ ਗਰਗ)- ਨਸ਼ਾ ਇਕ ਸਮਾਜਿਕ ਬਿਮਾਰੀ ਬਣ ਗਈ ਹੈ, ਜਿਸ ਨੂੰ ਸਮਾਜ ਦੇ ਸਹਿਯੋਗ ਨਾਲ ਹੀ ਸਾਫ਼ ਕੀਤਾ ਜਾ ਸਕਦਾ ਹੈ ਅਤੇ ਫਿਰ ਹੀ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਵਲੋਂ ਤਪਾ ਵਿਖੇ ਵੱਖ-ਵੱਖ ਥਾਵਾਂ ’ਤੇ ਚਲਾਏ ਕਾਸੋ ਅਪਰੇਸ਼ਨ ਉਪਰੰਤ ਐਸ.ਪੀ. (ਐੱਚ) ਬਾਲ ਕ੍ਰਿਸ਼ਨ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਆਖਿਆ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਨਸ਼ਿਆਂ ਖ਼ਿਲਾਫ਼ ਇਹ ਲੜਾਈ ਲੜਨੀ ਚਾਹੀਦੀ ਹੈ। ਕਾਸੋ ਅਪਰੇਸ਼ਨ ਸਬੰਧੀ ਦੱਸਦਿਆਂ ਉਨ੍ਹਾਂ ਕਿਹਾ ਕਿ ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਤਪਾ ਵਿਖੇ ਪੁਲਿਸ ਵਲੋਂ ਅਨੰਦਪੁਰ ਬਸਤੀ, ਢਿਲਵਾਂ ਰੋਡ ਆਦਿ ਹੋਰ ਥਾਵਾਂ ’ਤੇ ਸਰਚ ਅਭਿਆਨ ਚਲਾਇਆ ਗਿਆ। ਜਿੱਥੇ ਪੁਲਿਸ ਵਲੋਂ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ। ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਤਪਾ ਜਸਕਰਨ ਸਿੰਘ ਬਰਾੜ ਨੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਸਿਟੀ ਇੰਚਾਰਜ ਕੁਲਵੰਤ ਸਿੰਘ ਤਪਾ, ਸਹਾਇਕ ਥਾਣੇਦਾਰ ਅਮਨਦੀਪ ਸਿੰਘ, ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਸਹਾਇਕ ਥਾਣੇਦਾਰ ਸਤਨਾਮ ਸਿੰਘ ਰੀਡਰ ਡੀ.ਐਸ.ਪੀ ਤਪਾ, ਸਹਾਇਕ ਥਾਣੇਦਾਰ ਦਵਿੰਦਰ ਸਿੰਘ ਆਦਿ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮਹਿਲ ਕਲਾਂ ਪੁਲਿਸ ਵਲੋਂ ਤਿੰਨ ਥਾਵਾਂ ’ਤੇ ਛਾਪੇਮਾਰੀ 170 ਲੀਟਰ ਲਾਹਣ ਬਰਾਮਦ, 14 ਸ਼ੱਕੀ ਵਿਅਕਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।