07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਐਸ.ਬੀ.ਐਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਦਾ ਅਲਾਈਡ ਹੈਲਥ ਸਾਇੰਸ ਦਾ ਨਤੀਜਾ 100 ਫ਼ੀਸਦੀ ਰਿਹਾ

ਮਹਿਲ ਕਲਾਂ, 6 ਅਕਤੂਬਰ (ਤਰਸੇਮ ਸਿੰਘ ਗਹਿਲ)-ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸ਼ਹੀਦ ਭਗਤ ਸਿੰਘ ਕਾਲਜ ਫਾਰਮੇਸੀ ਮਹਿਲ ਕਲਾਂ ਦੇ ਫਾਰਮੇਸੀ ਅਤੇ ਅਲਾਈਡ ਹੈਲਥ ਸਾਇੰਸ ਵਿਭਾਗ ਦਾ ਨਤੀਜਾ 100 ਫ਼ੀਸਦੀ ਰਿਹਾ ਅਤੇ ਕਾਲਜ ਨੇ ਇੱਕ ਵਾਰ ਫਿਰ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਬਰਕਰਾਰ ਰੱਖਿਆ ਹੈ। ਕਾਲਜ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਸਾਲ ਬੀ.

ਸ਼ਹੀਦ ਭਗਤ ਸਿੰਘ ਕਾਲਜ ਫਾਰਮੇਸੀ ਮਹਿਲ ਕਲਾਂ ਦੇ ਅੱਵਲ ਆਉਣ ਵਾਲੇ ਵਿਦਿਆਰਥੀ। 07-10-2026
ਮਹਿਲ ਕਲਾਂ, 6 ਅਕਤੂਬਰ (ਤਰਸੇਮ ਸਿੰਘ ਗਹਿਲ)-ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸ਼ਹੀਦ ਭਗਤ ਸਿੰਘ ਕਾਲਜ ਫਾਰਮੇਸੀ ਮਹਿਲ ਕਲਾਂ ਦੇ ਫਾਰਮੇਸੀ ਅਤੇ ਅਲਾਈਡ ਹੈਲਥ ਸਾਇੰਸ ਵਿਭਾਗ ਦਾ ਨਤੀਜਾ 100 ਫ਼ੀਸਦੀ ਰਿਹਾ ਅਤੇ ਕਾਲਜ ਨੇ ਇੱਕ ਵਾਰ ਫਿਰ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਬਰਕਰਾਰ ਰੱਖਿਆ ਹੈ। ਕਾਲਜ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਸਾਲ ਬੀ.ਐਸ.ਸੀ. ਮੈਡੀਕਲ ਲੈਬਾਰਟਰੀ ਸਾਇੰਸ ਅਤੇ ਬੀ.ਐਸ.ਸੀ. ਅਪਰੇਸ਼ਨ ਥੀਏਟਰ ਟੈਕਨਾਲੋਜੀ, ਬੀ.ਐਸ.ਸੀ. ਰੇਡਿਓਲੋਜੀ ਅਤੇ ਬੀ.ਪੀ.ਟੀ. ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ। ਕਈ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ਮੈਰਿਟ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ। ਇਸ ਮੌਕੇ ਕਾਲਜ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਨੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰੈਕਟੀਕਲ ਗਿਆਨ ਦੇਣਾ ਹੈ ਤਾਂ ਜੋ ਉਹ ਭਵਿੱਖ ਵਿਚ ਵੱਡੀਆਂ ਫ਼ਰਮਾ ਕੰਪਨੀਆਂ, ਹਸਪਤਾਲਾਂ ਅਤੇ ਮਲਟੀਨੈਸ਼ਨਲ ਲੈਬਾਰਟਰੀਆਂ ’ਚ ਨੌਕਰੀ ਪ੍ਰਾਪਤ ਕਰ ਸਕਣ।
ਪਿਛਲੀ ਖ਼ਬਰ ਕਿਸਾਨਾਂ ਨਾਲ ਤਾਲਮੇਲ ਕਰ ਕੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਪ੍ਰੇਰਿਤ ਕੀਤਾ ਜਾਵੇ-ਆਯੂਸ਼ ਗੋਇਲ ਅਗਲੀ ਖ਼ਬਰ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ 8 ਤੋਂ ਸ਼ੁਰੂ 10 ਨੂੰ ਨਵੇਂ ਦਰਬਾਰ ਸਾਹਿਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।