ਭਾਜਪਾ ਆਗੂਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ
ਬਰਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਚੌਂਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਹਰਮਿੰਦਰ ਸਿੰਘ ਜੱਸੀ ਅਤੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ, ਪ੍ਰਤੀ ਲੋਕਾਂ ਵਿਚ ਭਾਰੀ ਰੋਸ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਆਮ ਆਦਮੀ ਪਾਰਟੀ ਨੂੰ ਜਵਾਬ ਮਿਲੇਗਾ।
ਅਜੀਤ ਡੈਸਕ
08-10-2026