ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਦੋ ਹੋਣਹਾਰ ਕਰਾਟੇ ਖਿਡਾਰੀਆਂ ਦੀ ਸ਼ਾਨਦਾਰ ਖੇਡ ਦੇ ਪ੍ਰਦਰਸ਼ਨ ਸਦਕਾ ਰਾਜ-ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਕਰਾਟੇ ਮੁਕਾਬਲਿਆਂ ਵਿਚ ਚੋਣ ਹੋਈ । ਵਿਦਿਆਰਥੀ ਸ਼ਗਨ ਦੀ 14 ਸਾਲ ਤੋਂ ਘੱਟ ਉਮਰ ਵਰਗ ਲੜਕੀਆਂ, ਰਾਜਵੀਰ ਕੌਰ ਦੀ 17 ਸਾਲ ਤੋਂ ਘੱਟ ਉਮਰ ਵਰਗ ਲੜਕੀਆਂ ਲਈ ਚੋਣ ਹੋਈ । ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਦੋਵਾਂ ਖਿਡਾਰਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ ।