15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਚੰਨਣਵਾਲ ਹਸਪਤਾਲ ’ਚ ਐਂਬੂਲੈਂਸ ਦੀ ਘਾਟ ਹੋਈ ਦੂਰ, ਰੈਂਪ ਦੀ ਉਸਾਰੀ ਵੀ ਸ਼ੁਰੂ

ਮਹਿਲ ਕਲਾਂ, 14 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਕਮਿਊਨਿਟੀ ਹੈਲਥ ਸੈਂਟਰ (ਸੀ. ਐੱਚ.

ਅਜੀਤ ਡੈਸਕ 15-10-2026
ਮਹਿਲ ਕਲਾਂ, 14 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਚੰਨਣਵਾਲ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਡਾਇਰੈਕਟਰ ਹੈਲਥ ਪੰਜਾਬ ਡਾ: ਅਨਿਲ ਗੋਇਲ ਦੇ ਯਤਨਾਂ ਸਦਕਾ ਹਸਪਤਾਲ ਨੂੰ ਐਂਬੂਲੈਂਸ ਮਿਲ ਗਈ ਹੈ ਅਤੇ ਮਰੀਜ਼ਾਂ ਦੀ ਸਹੂਲਤ ਲਈ ਰੈਂਪ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਪਹਿਲ ਕਦਮੀ ਲਈ ਸਰਪੰਚ ਗੁਰਜੰਟ ਸਿੰਘ ਧਾਲੀਵਾਲ ਅਤੇ ਪੰਚਾਇਤ ਮੈਂਬਰਾਂ ਨੇ ਡਾ: ਅਨਿਲ ਗੋਇਲ ਦਾ ਧੰਨਵਾਦ ਕੀਤਾ। ਸਰਪੰਚ ਨੇ ਦੱਸਿਆ ਕਿ ਪਿਛਲੇ ਦਿਨੀਂ ਸੀ.ਐਮ.ਓ. ਦਫ਼ਤਰ ਬਰਨਾਲਾ ਵਿਖੇ ਡਾਇਰੈਕਟਰ ਨਾਲ ਮੁਲਾਕਾਤ ਕਰ ਕੇ ਐਂਬੂਲੈਂਸ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਘਾਟ ਦਾ ਮੁੱਦਾ ਚੁੱਕਿਆ ਗਿਆ ਸੀ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਐਂਬੂਲੈਂਸ ਦਾ ਪ੍ਰਬੰਧ ਕੀਤਾ ਅਤੇ ਬਾਕੀ ਮੰਗਾਂ ਵੀ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ 5 ਏਕੜ ’ਚ ਫੈਲੇ ਇਸ ਹਸਪਤਾਲ ਵਿਚ ਰੋਜ਼ਾਨਾ ਵੱਡੀ ਗਿਣਤੀ ਮਰੀਜ਼ ਇਲਾਜ ਲਈ ਆਉਂਦੇ ਹਨ, ਜਿੱਥੇ ਐਨ.ਆਰ.ਆਈ. ਹਰਬੰਸ ਸਿੰਘ ਗਿੱਲ ਵਲੋਂ ਹਰ ਮਹੀਨੇ 1 ਲੱਖ ਰੁਪਏ ਦਵਾਈਆਂ ਲਈ ਦਿੱਤੇ ਜਾਂਦੇ ਹਨ ਅਤੇ ਹੋਰ ਸਮਾਜ ਸੇਵਕ ਵੀ ਯੋਗਦਾਨ ਪਾ ਰਹੇ ਹਨ। ਇਸ ਮੌਕੇ ਮੈਡੀਕਲ ਅਫ਼ਸਰ ਜਸਪਿੰਦਰ ਸਿੰਘ ਵਾਲੀਆ, ਜਰਨੈਲ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗਿੱਲ, ਮਨਪ੍ਰੀਤ ਸਿੰਘ ਬੜਿੰਗ, ਯਾਦਵਿੰਦਰ ਸਿੰਘ ਬਾਬਾ, ਮੈਂਬਰ ਜਗਤਾਰ ਸਿੰਘ, ਜਸਮੇਲ ਸਿੰਘ ਬੜਿੰਗ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰਨੀਆਂ ਸਰਕਾਰ ਦੀ ਨਕਾਮੀ-ਪੱਤੀ ਸੇਖਵਾਂ ਅਗਲੀ ਖ਼ਬਰ ਪੁਲਿਸ ਨੇ ਤਪਾ-ਤਾਜੋ ਕੈਂਚੀਆਂ ’ਤੇ ਕੀਤੀ ਬੈਰੀਕੇਡਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।