ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਸਨਮਾਨ ਸਮਾਰੋਹ ਕਰਵਾਇਆ
ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਸੈਸ਼ਨ 2025-26 ਦੌਰਾਨ ਅਕਾਦਮਿਕ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਹਿਤ ਸਨਮਾਨ ਸਮਾਰੋਹ ਭਾਈ ਵੀਰ ਸਿੰਘ ਸੈਮੀਨਾਰ ਹਾਲ ਵਿਚ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਸੈਸ਼ਨ 2025-26 ਦੌਰਾਨ ਅਕਾਦਮਿਕ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਹਿਤ ਸਨਮਾਨ ਸਮਾਰੋਹ ਭਾਈ ਵੀਰ ਸਿੰਘ ਸੈਮੀਨਾਰ ਹਾਲ ਵਿਚ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਆਰੰਭਤਾ ਵਿਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਮੁੱਖ ਮਹਿਮਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਵਿਦਿਆਰਥੀਆਂ ਨਾਲ ਆਪਣੇ ਨਿੱਜੀ ਤਜਰਬੇ ਸਾਂਝੇ ਕਰਦੇ ਹੋਏ ਕਿਹਾ ਕਿ ਤੁਸੀਂ ਸਿੱਖਿਆ ਨੂੰ ਜਿੰਨੀ ਮਿਹਨਤ ਤੇ ਲਗਨ ਨਾਲ ਪੜ੍ਹੋਗੇ ਤੁਹਾਡੀ ਜ਼ਿੰਦਗੀ ਉਨ੍ਹੀਂ ਹੀ ਸੁਖਾਲੀ ਅਤੇ ਤਰੱਕੀ ਭਰੀ ਹੋਵੇਗੀ । ਉਨ੍ਹਾਂ ਨੇ ਬੱਚਿਆਂ ਨੂੰ ਭਵਿੱਖ ਸਬੰਧੀ ਦੱਸਿਆ ਕਿਹਾ ਕਿ ਜੇਕਰ ਉਹ ਸੱਤਾ ਦੇ ਵਿਚ ਆਉਂਦੇ ਹਨ ਤਾਂ ਨੌਜਵਾਨਾਂ ਲਈ ਮੈਰੀਟੋਰੀਅਸ, ਨਵੋਦਿਆ ਅਤੇ ਮੈਡੀਕਲ ਅਤੇ ਨਾਨ ਮੈਡੀਕਲ ਦੀਆਂ ਪੜ੍ਹਾਈਆਂ ਵਾਸਤੇ ਸੰਸਥਾਵਾਂ ਖੋਲ੍ਹਣ ਦਾ ਉਪਰਾਲਾ ਕਰਨਗੇ। ਜਿਸ ਵਿਚ ਲੋੜਵੰਦ ਵਿਦਿਆਰਥੀ ਮੁਫ਼ਤ ਸਿੱਖਿਆ ਪ੍ਰਾਪਤ ਕਰ ਕੇ ਵੱਡੇ-ਵੱਡੇ ਅਹੁਦਿਆਂ ਉੱਪਰ ਜਾ ਕੇ ਆਪਣੀਆਂ ਸੇਵਾਵਾਂ ਨਿਭਾਉਣਗੇ। ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਨ ਉਪਰੰਤ ਕਾਲਜ ਦਾ ਪੂਰੇ ਸਾਲ ਦਾ ਰਿਪੋਰਟ ਕਾਰਡ ਪੜ੍ਹ ਕੇ ਸੁਣਾਉਂਦੇ ਕਿਹਾ ਕਿ ਸੰਸਥਾ ਇਲਾਕੇ ਦੇ ਬੱਚਿਆਂ ਨੂੰ ਸਿੱਖਿਆ ਦੇਣ ਵਿਚ ਜਿੱਥੇ ਹੁਣ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਉੱਥੇ ਆਉਣ ਵਾਲੇ ਸਮੇਂ ਅੰਦਰ ਇਸ ਤੋਂ ਵੀ ਬਿਹਤਰ ਨਤੀਜੇ ਤੁਹਾਡੇ ਸਾਹਮਣੇ ਹੋਣਗੇ। ਸਟੇਜ ਦੀ ਭੂਮਿਕਾ ਡਾ: ਮਨਦੀਪ ਕੌਰ ਵਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਸ਼ਹਿਰੀ ਪ੍ਰਧਾਨ ਅਮਰਿੰਦਰ ਸਿੰਘ ਗੋਲਡੀ, ਓਕਾਂਰ ਸਿੰਘ ਓਮੀ, ਜਸਪ੍ਰੀਤ ਸਿੰਘ, ਸੁਰਿੰਦਰ ਸਿੰਘ, ਕੁਲਵੰਤ ਸਿੰਘ ਸਰਪੰਚ, ਪਿ੍ਰੰਸੀਪਲ ਡਾ: ਚਰਨਦੀਪ ਸਿੰਘ ਅਤੇ ਤੇ ਸਮੂਹ ਸਟਾਫ਼ ਵਿਦਿਆਰਥੀ ਹਾਜ਼ਰ ਸਨ।