17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ੇ ਦੇ ਸਦੀਵੀ ਖ਼ਾਤਮੇ ਲਈ ਕਾਂਗਰਸ ਹੋਰ ਮਜ਼ਬੂਤੀ ਨਾਲ ਲੜਾਈ ਲੜੇਗੀ-ਵਿਧਾਇਕ ਕਾਲਾ ਢਿੱਲੋਂ

ਭਦੌੜ, 16 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਅਤੇ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਿੱਧੇ ਰੂਪ ਵਿਚ ਪੰਜਾਬ ਸਰਕਾਰ ਜਿੰਮੇਵਾਰ ਹੈ ਕਿਉਂਕਿ ਪਰਵਿੰਦਰ ਝੋਟਾ ਮੌਕੇ ’ਤੇ ਲਾਈਵ ਹੋ ਕੇ ਜਿੱਥੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਬੁਲਾਉਂਦਾ ਰਿਹਾ ਉੱਥੇ ਪ੍ਰਸ਼ਾਸਨ ਨੂੰ ਪਹਿਲਾਂ ਜਾਣਕਾਰੀ ਦੇ ਕੇ ਆਇਆ ਸੀ ਪਰ ਪ੍ਰਸ਼ਾਸਨ ਨੇ ਉਸ ਦੀ ਜਾਣਕਾਰੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਕੇ ਨਸ਼ੇ ਦੇ ਸੌਦਾਗਰ ਹੱਥੋਂ ਕਤਲ ਕਰਵਾਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਟਕਸਾਲੀ ਆਗੂ ਸਾਧੂ ਰਾਮ ਜਰਗਰ ਅਤੇ ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਰਵਿੰਦਰ ਬਿੰਦਰੀ ਦੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਕਹੇ।

ਅਜੀਤ ਡੈਸਕ 17-10-2026
ਭਦੌੜ, 16 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਅਤੇ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਿੱਧੇ ਰੂਪ ਵਿਚ ਪੰਜਾਬ ਸਰਕਾਰ ਜਿੰਮੇਵਾਰ ਹੈ ਕਿਉਂਕਿ ਪਰਵਿੰਦਰ ਝੋਟਾ ਮੌਕੇ ’ਤੇ ਲਾਈਵ ਹੋ ਕੇ ਜਿੱਥੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਬੁਲਾਉਂਦਾ ਰਿਹਾ ਉੱਥੇ ਪ੍ਰਸ਼ਾਸਨ ਨੂੰ ਪਹਿਲਾਂ ਜਾਣਕਾਰੀ ਦੇ ਕੇ ਆਇਆ ਸੀ ਪਰ ਪ੍ਰਸ਼ਾਸਨ ਨੇ ਉਸ ਦੀ ਜਾਣਕਾਰੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਕੇ ਨਸ਼ੇ ਦੇ ਸੌਦਾਗਰ ਹੱਥੋਂ ਕਤਲ ਕਰਵਾਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਟਕਸਾਲੀ ਆਗੂ ਸਾਧੂ ਰਾਮ ਜਰਗਰ ਅਤੇ ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਰਵਿੰਦਰ ਬਿੰਦਰੀ ਦੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਫਲਾਪ ਸਾਬਤ ਹੋ ਚੁੱਕੀ ਤੇ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲਿਆ ਹੋਇਆ ਹੈ। ਝੋਟੇ ਵਰਗੇ ਨੌਜਵਾਨ ਜੋ ਨਸ਼ਿਆਂ ਖ਼ਿਲਾਫ਼ ਸਹੀ ਲੜਾਈ ਲੜਦੇ ਹਨ ਉਨ੍ਹਾਂ ਨੂੰ ਕਤਲ ਕਰਵਾਇਆ ਜਾ ਰਿਹਾ ਹੈ ਜਿਸ ਕਾਰਨ ਲੋਕ ਹੁਣ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਰੂਪੀ ਕੋਹੜ ਦੇ ਸਦੀਵੀ ਖ਼ਾਤਮੇ ਲਈ ਜਿਸ ਤਰ੍ਹਾਂ ਪਰਵਿੰਦਰ ਸਿੰਘ ਝੋਟਾ ਨੇ ਆਵਾਜ਼ ਉਠਾਈ ਸੀ। ਉਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਕਾਂਗਰਸ ਪਾਰਟੀ ਦਾ ਹਰ ਆਗੂ ਅਤੇ ਵਰਕਰ ਇਸ ਲੜਾਈ ਨੂੰ ਪੂਰੀ ਤਨਦੇਹੀ ਨਾਲ ਲੜੇਗਾ ਤਾਂ ਜੋ ਪੰਜਾਬ ਦੀ ਜਵਾਨੀ ਬਚਾ ਕੇ ਸਹੀ ਰਸਤੇ ਉਪਰ ਤੋਰਿਆ ਜਾ ਸਕੇ। ਇਸ ਸਮੇਂ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ, ਸੀਨੀਅਰ ਆਗੂ ਅਮਰਜੀਤ ਸਿੰਘ ਜੀਤਾ, ਪਰਮਜੀਤ ਸਿੰਘ ਮੌੜ, ਗੋਬਿੰਦ ਸਿੰਘ, ਬੀਬੀ ਮਲਕੀਤ ਕੌਰ ਸਹੋਤਾ, ਅੰਮ੍ਰਿਤਪਾਲ ਸਿੰਘ, ਵਿੱਕੀ ਸਿੰਘ, ਰਿੰਮੀ ਸਿੰਘ ਅਤੇ ਸੋਨੀ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਨੇ ਪਰਮਜੀਤ ਕੌਰ ਚੀਮਾ ਨੂੰ ਮੁੜ ਇਸਤਰੀ ਮਹਿਲਾ ਮੋਰਚਾ ਦਾ ਜ਼ਿਲ੍ਹਾ ਪ੍ਰਧਾਨ ਲਾਇਆ ਅਗਲੀ ਖ਼ਬਰ ਯੂਥ ਕਾਂਗਰਸ ਵਲੋਂ ਅਰੁਣ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਧਨੌਲਾ ਮੰਡੀ ਅੰਦਰ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।