17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੋਮਨਾਥ ਸ਼ਰਮਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਜ਼ਿਲ੍ਹਾ ਜਨਰਲ ਸਕੱਤਰਾਂ ਦੀਆਂ ਕੀਤੀਆਂ ਨਿਯੁਕਤੀਆਂ ਤਹਿਤ ਤਪਾ ਮੰਡੀ ਤੋਂ ਭਾਜਪਾ ਦੇ ਸਿਰਕੱਢ ਆਗੂ ਸੋਮਨਾਥ ਸ਼ਰਮਾ ਨੂੰ ਇਕ ਵਾਰ ਫਿਰ ਤੋਂ ਜ਼ਿਲ੍ਹਾ ਜਰਨਲ ਸਕੱਤਰ ’ਤੇ ਅਹੁਦੇ ਨਾਲ ਨਿਵਾਜਿਆ ਗਿਆ। ਦੱਸ ਦੇਈਏ ਕਿ ਸੋਮਨਾਥ ਸ਼ਰਮਾ ਪਿਛਲੇ ਕਾਫ਼ੀ ਸਮੇਂ ਤੋਂ ਪਾਰਟੀ ਦੀਆਂ ਗਤੀਵਿਧੀਆਂ ’ਚ ਅੱਗੇ ਹੋ ਕੇ ਹਿੱਸਾ ਲੈਂਦੇ ਆ ਰਹੇ ਹਨ, ਜਿਨ੍ਹਾਂ ਪਾਰਟੀ ਲਈ ਦਿਨ-ਰਾਤ ਇਕ ਕਰ ਕੇ ਰੱਖ ਦਿੱਤਾ।

ਅਜੀਤ ਡੈਸਕ 17-10-2026
ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਜ਼ਿਲ੍ਹਾ ਜਨਰਲ ਸਕੱਤਰਾਂ ਦੀਆਂ ਕੀਤੀਆਂ ਨਿਯੁਕਤੀਆਂ ਤਹਿਤ ਤਪਾ ਮੰਡੀ ਤੋਂ ਭਾਜਪਾ ਦੇ ਸਿਰਕੱਢ ਆਗੂ ਸੋਮਨਾਥ ਸ਼ਰਮਾ ਨੂੰ ਇਕ ਵਾਰ ਫਿਰ ਤੋਂ ਜ਼ਿਲ੍ਹਾ ਜਰਨਲ ਸਕੱਤਰ ’ਤੇ ਅਹੁਦੇ ਨਾਲ ਨਿਵਾਜਿਆ ਗਿਆ। ਦੱਸ ਦੇਈਏ ਕਿ ਸੋਮਨਾਥ ਸ਼ਰਮਾ ਪਿਛਲੇ ਕਾਫ਼ੀ ਸਮੇਂ ਤੋਂ ਪਾਰਟੀ ਦੀਆਂ ਗਤੀਵਿਧੀਆਂ ’ਚ ਅੱਗੇ ਹੋ ਕੇ ਹਿੱਸਾ ਲੈਂਦੇ ਆ ਰਹੇ ਹਨ, ਜਿਨ੍ਹਾਂ ਪਾਰਟੀ ਲਈ ਦਿਨ-ਰਾਤ ਇਕ ਕਰ ਕੇ ਰੱਖ ਦਿੱਤਾ। ਇਸ ਮੌਕੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਜਰਨਲ ਸਕੱਤਰ ਸੋਮਨਾਥ ਸ਼ਰਮਾ ਨੇ ਪਾਰਟੀ ਦਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਅਤੇ ਹਲਕਾ ਭਦੌੜ ਦੇ ਇੰਚਾਰਜ ਧਰਮ ਸਿੰਘ ਫ਼ੌਜੀ ਸਮੇਤ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਗਿਆ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਲਟਕਦੀਆਂ ਮੰਗਾਂ ਸਬੰਧੀ ਵਿਧਾਇਕ ਪੰਡੋਰੀ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਰੂੜੇਕੇ ਕਲਾਂ ਤੋਂ ਨੌਜਵਾਨ ਮਾਨਸਾ ਧਰਨੇ ਲਈ ਲੰਗਰ ਲੈ ਕੇ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।