19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਦੇ ਅਥਲੈਟਿਕਸ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ

ਰੂੜੇਕੇ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ.

ਅਜੀਤ ਡੈਸਕ 19-10-2026
ਰੂੜੇਕੇ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸੰਤ ਚਰਨਪੁਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਮਹਿਕਪ੍ਰੀਤ ਕੌਰ ਨੇ ਲੰਬੀ ਛਾਲ ’ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ਜਿੱਤਿਆ। ਤਜਿੰਦਰ ਸਿੰਘ ਨੇ ਹਾਈ ਜੰਪ ’ਚ ਗੋਲਡ ਮੈਡਲ, ਹਰਦੀਪ ਸਿੰਘ ਨੇ ਸਾਂਟ ਪੁੱਟ ਵਿਚ ਬ੍ਰਾਊਨ ਮੈਡਲ, ਕਰਮਜੋਤ ਕੌਰ ਨੇ ਲੰਮੀ ਛਾਲ ’ਚ ਬਰਾਊਨ ਮੈਡਲ, ਮਹਿਕਦੀਪ ਸਿੰਘ ਨੇ 600 ਮੀਟਰ ’ਚ ਬਰਾਊਨ ਮੈਡਲ, ਗੁਰਨੂਰ ਕੌਰ ਨੇ 600 ਮੀਟਰ ਵਿਚ ਬ੍ਰਾਊਨ ਮੈਡਲ ਜਿੱਤਿਆ। ਇਸ ਮੌਕੇ ਪ੍ਰਿੰਸੀਪਲ ਜਸਵਿੰਦਰ ਸਿੰਘ, ਐਮ.ਡੀ ਕਰਮਜੀਤ ਕੌਰ, ਕਮੇਟੀ ਮੈਂਬਰ ਬਲਦੇਵ ਸਿੰਘ ਸਿੱਧੂ, ਸੁਖਰਾਜ ਸਿੰਘ ਡੀ.ਪੀ, ਰਵੀ ਰਾਮ ਤੋਂ ਇਲਾਵਾ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਡੇਰਾ ਬਾਬਾ ਪਰਾਗਦਾਸ ਕਾਹਨੇਕੇ ਦੇ ਸੇਵਾਦਾਰ ਬਾਬਾ ਤਰਲੋਚਨ ਦਾਸ ਹੋਏ ਬ੍ਰਹਮਲੀਨ ਅਗਲੀ ਖ਼ਬਰ ਪਿੰਡ ਕਾਹਨੇਕੇ ਤੋਂ ਮਾਨਸਾ ਮੋਰਚੇ ਲਈ ਨੌਜਵਾਨਾਂ ਦਾ ਜਥਾ ਲੰਗਰ ਲੈ ਕੇ ਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।